ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ ’ਚ ਮਾਂ ਤੇ ਧੀ ਸਣੇ 3 ਪੰਜਾਬੀਆਂ ਦੀ ਮੌਤ

09/20/2022 2:30:38 AM

ਗੁਰਾਇਆ (ਮੁਨੀਸ਼ ਬਾਵਾ)-ਅਮਰੀਕਾ ਦੇ ਸ਼ਹਿਰ ਫਰਿਜ਼ਨੋ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ’ਚ ਦੋ ਜਲੰਧਰ ਦੇ ਪਿੰਡ ਰੁੜਕਾ ਕਲਾਂ ਦੀਆਂ ਮਾਵਾਂ ਤੇ ਧੀਆਂ ਹਨ, ਜਦਕਿ ਤੀਜਾ ਉਨ੍ਹਾਂ ਦਾ ਰਿਸ਼ਤੇਦਾਰ (ਕੁੜੀ ਦਾ ਸਹੁਰਾ) ਸੀ। ਜਿਨ੍ਹਾਂ ਦੀ ਪਛਾਣ ਬੀਬੀ ਬਲਵੀਰ ਕੌਰ (ਰੁੜਕਾ ਕਲਾਂ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ) ਪਤਨੀ ਬਲਜੀਤ ਸਿੰਘ ਸਾਬਕਾ ਤਹਿਸੀਲਦਾਰ, ਉਨ੍ਹਾਂ ਦੀ ਪੁੱਤਰੀ ਪ੍ਰੀਤਜੀਤ ਕੌਰ (55) ਅਤੇ ਅਜੀਤ ਸਿੰਘ ਰਾਣਾ ਵਾਸੀ ਜੱਸੋ ਮਾਜਰਾ ਸ਼ਾਮਿਲ ਹਨ।

ਇਹ ਖ਼ਬਰ ਵੀ ਪੜ੍ਹੋ : ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਇਕੋ ਪਰਿਵਾਰ 6 ਜੀਆਂ ਦੀ ਵਿਗੜੀ ਹਾਲਤ

ਖ਼ਬਰ ਮਿਲਦੇ ਹੀ ਨਗਰ ਰੁੜਕਾ ਕਲਾਂ ’ਚ ਸ਼ੋਕ ਦੀ ਲਹਿਰ ਫੈਲ ਗਈ। ਬਲਜੀਤ ਸਿੰਘ ਸਾਬਕਾ ਤਹਿਸੀਲਦਾਰ ਦਾ ਪਰਿਵਾਰ ਬਹੁਤ ਹੀ ਪੜ੍ਹਿਆ- ਲਿਖਿਆ ਅਤੇ ਅਗਾਂਹਵਧੂ ਸੀ, ਜਿਨ੍ਹਾਂ ਦੀ ਇਲਾਕੇ ਨੂੰ ਬਹੁਤ ਵੱਡੀ ਦੇਣ ਹੈ। ਪਰਿਵਾਰ ਨੂੰ ਪਿਆ ਇਹ ਘਾਟਾ ਪੂਰੇ ਇਲਾਕੇ ਨੂੰ ਪਏ ਘਾਟੇ ਦੇ ਸਮਾਨ ਹੈ। ਇਹ ਮੰਦਭਾਗੀ ਖ਼ਬਰ ਮਿਲਣ ਤੋਂ ਬਾਅਦ ਪੂਰਾ ਇਲਾਕਾ ਰਿਟਾਇਰਡ ਤਹਿਸੀਲਦਾਰ ਬਲਜੀਤ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਿਹਾ ਹੈ ।

ਇਹ ਖ਼ਬਰ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, 30 ਸਤੰਬਰ ਨੂੰ ਪੰਜਾਬ ’ਚ ਕਰੇਗਾ ਚੱਕਾ ਜਾਮ

 


Manoj

Content Editor

Related News