ਕੈਨੇਡਾ ਨੂੰ ਛੱਡ ਅਮਰੀਕਾ ਬਣਿਆ ਪਹਿਲੀ ਪਸੰਦ, ਰਿਕਾਰਡ ਗਿਣਤੀ 'ਚ ਪੁੱਜੇ ਭਾਰਤੀ ਵਿਦਿਆਰਥੀ
Tuesday, Nov 14, 2023 - 12:29 PM (IST)
ਨਵੀਂ ਦਿੱਲੀ (ਭਾਸ਼ਾ) ਲਗਾਤਾਰ ਤੀਜੇ ਸਾਲ ਰਿਕਾਰਡ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਨੇ ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਦੀ ਯਾਤਰਾ ਕੀਤੀ। ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿਚ 35 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਵਿਦਿਅਕ ਸਾਲ 2022-23 ਵਿਚ ਹੁਣ ਤੱਕ ਸਭ ਤੋਂ ਵੱਧ 2,68,923 ਵਿਦਿਆਰਥੀ ਅਮਰੀਕਾ ਗਏ ਹਨ। ਇਹ ਜਾਣਕਾਰੀ ਇਕ ਰਿਪੋਰਟ 'ਚ ਦਿੱਤੀ ਗਈ।
‘ਓਪਨ ਡੋਰ ਰਿਪੋਰਟ’ ਅਨੁਸਾਰ ਅਮਰੀਕਾ ਵਿੱਚ ਪੜ੍ਹ ਰਹੇ 10 ਲੱਖ ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਵਿੱਚੋਂ ਭਾਰਤੀ ਵਿਦਿਆਰਥੀਆਂ ਦੀ ਗਿਣਤੀ 25 ਫ਼ੀਸਦੀ ਤੋਂ ਵੱਧ ਹੈ ਅਤੇ ਇਸ ਸਾਲ ਵੀ ਰਿਕਾਰਡ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਗਏ। ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਕਿਹਾ, “ਤੁਸੀਂ ਇਹ ਕਰ ਦਿਖਾਇਆ, ਭਾਰਤ! ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਅਤੇ ਉਨ੍ਹਾਂ ਦੀ ਸਫਲਤਾ ਦਾ ਸਮਰਥਨ ਕਰਨ ਵਾਲੇ ਪਰਿਵਾਰ ਇਸ ਪ੍ਰਾਪਤੀ ਲਈ ਸਨਮਾਨ ਦੇ ਹੱਕਦਾਰ ਹਨ। ਵਿਦੇਸ਼ ਵਿੱਚ ਪੜ੍ਹਨ ਅਤੇ ਸੰਯੁਕਤ ਰਾਜ ਦੀ ਚੋਣ ਕਰਨ ਦਾ ਫ਼ੈਸਲਾ ਤੁਹਾਡੇ ਅਤੇ ਤੁਹਾਡੇ ਪਰਿਵਾਰਾਂ ਦੁਆਰਾ ਇੱਕ ਕੀਮਤੀ ਨਿਵੇਸ਼ ਨੂੰ ਦਰਸਾਉਂਦਾ ਹੈ। ਤੁਸੀਂ ਦੋਵਾਂ ਦੇਸ਼ਾਂ ਨੂੰ ਨੇੜੇ ਲਿਆ ਰਹੇ ਹੋ ਅਤੇ ਸਾਨੂੰ ਉੱਜਵਲ ਭਵਿੱਖ ਵੱਲ ਲੈ ਜਾ ਰਹੇ ਹੋ।”
ਪੜ੍ਹੋ ਇਹ ਅਹਿਮ ਖ਼ਬਰ-UN 'ਚ ਭਾਰਤ ਨੇ ਕੈਨੇਡਾ ਨੂੰ ਦਿਖਾਇਆ ਸ਼ੀਸ਼ਾ, ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਦਿੱਤੀ ਸਲਾਹ
ਗਾਰਸੇਟੀ ਨੇ ਅੱਗੇ ਕਿਹਾ,"ਅਸੀਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇ ਲਈ ਤਿਆਰ ਕਰਨ ਲਈ ਭਾਰਤੀ ਸਿੱਖਿਆ ਪ੍ਰਣਾਲੀ ਦੀ ਸ਼ਲਾਘਾ ਕਰਦੇ ਹਾਂ,"। ਭਾਰਤ ਨੂੰ ਬੜ੍ਹਤ 'ਤੇ ਬਣੇ ਦੇਖਣ ਦੀ ਉਮੀਦ ਹੈ।'' ਓਪਨ ਡੋਰ ਰਿਪੋਰਟ ਦੇ ਅੰਕੜਿਆਂ ਅਨੁਸਾਰ ਭਾਰਤ ਨੇ 2009-10 ਤੋਂ ਬਾਅਦ ਪਹਿਲੀ ਵਾਰ ਅਮਰੀਕਾ ਲਈ ਵਿਦੇਸ਼ੀ ਗ੍ਰੈਜੂਏਟ ਵਿਦਿਆਰਥੀਆਂ ਦਾ ਸਭ ਤੋਂ ਵੱਡਾ ਸਰੋਤ ਬਣਨ ਲਈ ਚੀਨ ਨੂੰ ਪਛਾੜ ਦਿੱਤਾ। ਗ੍ਰੈਜੂਏਟ ਹੋਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 63 ਫ਼ੀਸਦੀ ਵਧ ਕੇ 1,65,936 ਹੋ ਗਈ ਹੈ। ਪਿਛਲੇ ਸਾਲ ਦੇ ਮੁਕਾਬਲੇ ਲਗਭਗ 64,000 ਵਿਦਿਆਰਥੀਆਂ ਦਾ ਵਾਧਾ ਹੋਇਆ ਹੈ, ਜਦਕਿ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ 16 ਫ਼ੀਸਦੀ ਦਾ ਵਾਧਾ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।