ਕੋਰੋਨਾਵਾਇਰਸ : ਅਮਰੀਕਾ ਨੇ ਉੱਤਰੀ ਕੋਰੀਆ ਨੂੰ ਮਦਦ ਦੇਣ ਦਾ ਕੀਤਾ ਵਾਅਦਾ

02/14/2020 12:06:39 PM

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਨੇ ਉੱਤਰੀ ਕੋਰੀਆ ਨੂੰ ਕੋਰੋਨਾਵਾਇਰਸ ਨਾਲ ਲੜਨ ਵਿਚ ਮਦਦ ਦੇਣ ਦਾ ਵਾਅਦਾ ਕੀਤਾ ਹੈ। ਵਿਦੇਸ਼ ਵਿਭਾਗ ਦੀ ਬੁਲਾਰਨ ਮੋਰਗਨ ਓਰਟਾਗਸ ਨੇ ਕਿਹਾ ਕਿ ਅਮਰੀਕਾ ਉੱਤਰੀ ਕੋਰੀਆਈ ਲੋਕਾਂ ਦੇ COVID-19 ਦੀ ਚਪੇਟ ਵਿਚ ਆਉਣ ਨੂੰ ਲੈ ਕੇ ਚਿੰਤਤ ਹੈ ਕਿਉਂਕਿ ਗੁਆਂਢੀ ਦੇਸ਼ ਚੀਨ ਵਿਚ ਕੋਰੋਨਾਵਾਇਰਸ ਮਹਾਮਾਰੀ ਦਾ ਰੂਪ ਲੈ ਚੁੱਕਾ ਹੈ। ਇਸ ਨਾਲ ਹੁਣ ਤੱਕ 1500 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਉਹਨਾਂ ਨੇ ਇਕ ਬਿਆਨ ਵਿਚ ਕਿਹਾ,''ਅਮਰੀਕਾ ਇਹਨਾਂ ਸੰਗਠਨਾਂ ਨੂੰ ਮਦਦ ਦੀ ਤੁਰੰਤ ਮਨਜ਼ੂਰੀ ਦਿਵਾਉਣ ਲਈ ਤਿਆਰ ਹੈ।'' ਉੱਤਰੀ ਕੋਰੀਆ ਵਿਚ ਅਧਿਕਾਰੀਆਂ ਨੇ ਕੋਰੋਨਾਵਾਇਰਸ ਦੇ ਮਾਮਲਿਆਂ ਦੇ ਬਾਰੇ ਵਿਚ ਕੁਝ ਨਹੀਂ ਕਿਹਾ ਹੈ ਪਰ ਸਰਕਾਰੀ ਮੀਡੀਆ ਨੇ ਇਸ ਹਫਤੇ ਕਿਹਾ ਕਿ ਵਿਦੇਸ਼ੀਆਂ ਨੂੰ 30 ਦਿਨਾਂ ਦੇ ਲਈ ਵੱਖਰੀ ਜਗ੍ਹਾ 'ਤੇ ਰੱਖਿਆ ਜਾਵੇਗਾ। ਇਕ ਪ੍ਰਮੁੱਖ ਟੂਰ ਆਪਰੇਟਰ ਦੇ ਮੁਤਾਬਕ ਉੱਤਰੀ ਕੋਰੀਆ ਨੇ ਵਿਦੇਸ਼ੀ ਟੂਰ ਸਮੂਹਾਂ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹਨਾਂ ਵਿਚ ਜ਼ਿਆਦਾਤਰ ਲੋਕ ਚੀਨ ਤੋਂ ਆਉਂਦੇ ਹਨ।


Vandana

Content Editor

Related News