ਅਮਰੀਕਾ ''ਚ 24 ਘੰਟੇ ''ਚ 1303 ਲੋਕਾਂ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 56 ਹਜ਼ਾਰ ਦੇ ਪਾਰ
Tuesday, Apr 28, 2020 - 06:19 PM (IST)
ਵਾਸ਼ਿੰਗਟਨ (ਬਿਊਰੋ): ਗਲੋਬਲ ਪੱਧਰ 'ਤੇ ਫੈਲੀ ਕੋਵਿਡ-19 ਮਹਾਮਾਰੀ ਨਾਲ ਸਾਰੇ ਦੇਸ਼ ਜੂਝ ਰਹੇ ਹਨ। ਦੁਨੀਆ ਭਰ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 11 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਜਦਕਿ ਇਨਫੈਕਟਿਡਾਂ ਦੀ ਗਿਣਤੀ 30 ਲੱਖ 65 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ 9 ਲੱਖ 22 ਹਜ਼ਾਰ ਲੋਕ ਠੀਕ ਵੀ ਹੋਏ ਹਨ। ਉੱਧਰ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਕੋਰੋਨਾਵਾਇਰਸ ਦੇ ਕਹਿਰ ਨਾਲ ਹਾਲੇ ਤੱਕ ਜੂਝ ਰਿਹਾ ਹੈ।
ਜੌਨਸ ਹਾਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਦੇ ਮੁਤਾਬਕ ਇੱਥੇ ਪਿਛਲੇ 24 ਘੰਟਿਆਂ ਵਿਚ 1303 ਲੋਕਾਂ ਦੀ ਮੌਤ ਹੋਈ ਹੈ। ਅਮਰੀਕਾ ਵਿਚ ਅੱਜ ਸਵੇਰੇ ਮਤਲਬ ਮੰਗਲਵਾਰ ਤੱਕ ਮ੍ਰਿਤਕਾਂ ਦੀ ਗਿਣਤੀ 56,797 ਹੋ ਗਈ ਜਦਕਿ 10,10,356 ਲੋਕ ਇਨਫੈਕਟਿਡ ਹਨ। ਇਹਨਾਂ ਵਿਚੋਂ 1,07,226 ਲੋਕ ਠੀਕ ਵੀ ਹੋਏ ਹਨ।ਇਸ ਤੋਂ ਇਕ ਦਿਨ ਪਹਿਲਾਂ ਅਮਰੀਕਾ ਵਿਚ ਦਿਨ ਭਰ ਵਿਚ ਕੋਰੋਨਾਵਾਇਰਸ ਕਾਰਨ 1330 ਲੋਕਾਂ ਦੀ ਮੌਤ ਹੋਈ ਸੀ।
ਇਟਲੀ ਕੋਵਿਡ-19 ਨਾਲ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਇੱਥੇ 26,997 ਲੋਕਾਂਦੀ ਮੌਤ ਦੇ ਨਾਲ 1,99,414 ਲੋਕਾਂ ਦੇ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ 66,224 ਲੋਕ ਠੀਕ ਵੀ ਹੋਏ ਹਨ।