ਅਮਰੀਕਾ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਭੇਜਿਆ ਵਾਪਸ
Sunday, Oct 27, 2024 - 12:38 PM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਕਿਰਾਏ ਦੇ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਸਰਕਾਰ ਦੀ ਮਦਦ ਨਾਲ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤਾ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਸ ਜਹਾਜ਼ ਨੂੰ 22 ਅਕਤੂਬਰ ਨੂੰ ਭਾਰਤ ਭੇਜਿਆ ਗਿਆ ਸੀ। ਹੋਮਲੈਂਡ ਸਕਿਓਰਿਟੀ ਦੇ ਕਾਰਜਕਾਰੀ ਡਿਪਟੀ ਸਕੱਤਰ ਕ੍ਰਿਸਟੀ ਏ. ਕੈਨੇਗਲੋ ਨੇ ਕਿਹਾ, “ਜਿਹੜੇ ਭਾਰਤੀ ਨਾਗਰਿਕ ਕੋਲ ਸੰਯੁਕਤ ਰਾਜ ਵਿੱਚ ਰਹਿਣ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ, ਨੂੰ ਤੁਰੰਤ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ...।”
ਬਿਆਨ ਵਿੱਚ ਕਿਹਾ ਗਿਆ ਹੈ ਕਿ ਗ੍ਰਹਿ ਸੁਰੱਖਿਆ ਵਿਭਾਗ (DHS) ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨਾ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਜਾਰੀ ਰੱਖੇਗਾ ਅਤੇ ਕਾਨੂੰਨੀ ਰੂਟਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰੇਗਾ। ਇਸ ਵਿੱਚ ਕਿਹਾ ਗਿਆ ਹੈ ਕਿ ਡੀ.ਐਚ.ਐਸ ਨੇ ਵਿੱਤੀ ਸਾਲ 2024 ਵਿੱਚ 1,60,000 ਤੋਂ ਵੱਧ ਵਿਅਕਤੀਆਂ ਨੂੰ ਵਾਪਸ ਭੇਜਿਆ ਅਤੇ ਭਾਰਤ ਸਮੇਤ 145 ਤੋਂ ਵੱਧ ਦੇਸ਼ਾਂ ਵਿੱਚ 495 ਤੋਂ ਵੱਧ ਅੰਤਰਰਾਸ਼ਟਰੀ ਹਵਾਲਗੀ ਉਡਾਣਾਂ ਦਾ ਸੰਚਾਲਨ ਕੀਤਾ। DHS ਨੇ ਪਿਛਲੇ ਸਾਲ ਦੁਨੀਆ ਭਰ ਦੇ ਕਈ ਦੇਸ਼ਾਂ ਤੋਂ ਲੋਕਾਂ ਨੂੰ ਬਾਹਰ ਕੱਢਿਆ ਹੈ, ਜਿਸ ਵਿੱਚ ਕੋਲੰਬੀਆ, ਇਕਵਾਡੋਰ, ਪੇਰੂ, ਮਿਸਰ, ਮੌਰੀਤਾਨੀਆ, ਸੇਨੇਗਲ, ਉਜ਼ਬੇਕਿਸਤਾਨ, ਚੀਨ ਅਤੇ ਭਾਰਤ ਸ਼ਾਮਲ ਹਨ।
ਪੜ੍ਹੋ ਇਹ ਅਹਿਮ ਖ਼ਬਰ-'ਕੈਨੇਡਾ ਸਾਡੇ ਡਿਪਲੋਮੈਟਾਂ ਨੂੰ ਬਣਾ ਰਿਹਾ ਸੀ ਨਿਸ਼ਾਨਾ', ਭਾਰਤੀ ਮੰਤਰੀ ਨੇ ਟਰੂਡੋ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਜੂਨ 2024 ਵਿਚ ਬਾਰਡਰ ਸੁਰੱਖਿਆ ਰਾਸ਼ਟਰਪਤੀ ਘੋਸ਼ਣਾ ਅਤੇ ਇਸਦੇ ਨਾਲ ਅੰਤਰਿਮ ਅੰਤਿਮ ਨਿਯਮ ਲਾਗੂ ਹੋਣ ਤੋਂ ਬਾਅਦ, ਦੱਖਣ-ਪੱਛਮੀ ਸਰਹੱਦ 'ਤੇ ਦਾਖਲੇ ਦੇ ਸਥਾਨਾਂ 'ਤੇ ਗੈਰ-ਕਾਨੂੰਨੀ ਪਰਵਾਸ ਦੇ ਮਾਮਲਿਆਂ ਵਿਚ 55 ਪ੍ਰਤੀਸ਼ਤ ਦੀ ਕਮੀ ਆਈ ਹੈ। ਹੋਮਲੈਂਡ ਸਿਕਿਓਰਿਟੀ ਵਿਭਾਗ ਨੂੰ ਅਨਿਯਮਿਤ ਪ੍ਰਵਾਸ ਨੂੰ ਘਟਾਉਣ, ਸੁਰੱਖਿਅਤ, ਕਨੂੰਨੀ ਅਤੇ ਵਿਵਸਥਿਤ ਰੂਟਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਕਮਜ਼ੋਰ ਲੋਕਾਂ ਦੀ ਤਸਕਰੀ ਅਤੇ ਸ਼ੋਸ਼ਣ ਕਰਨ ਵਾਲੇ ਅੰਤਰ-ਰਾਸ਼ਟਰੀ ਅਪਰਾਧਿਕ ਨੈਟਵਰਕਾਂ ਨੂੰ ਖਤਮ ਕਰਨ ਲਈ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਸਾਲ 2010 ਤੋਂ ਬਾਅਦ ਕਿਸੇ ਵੀ ਸਾਲ ਦੇ ਮੁਕਾਬਲੇ ਸਾਲ 2024 ਵਿਚ ਜ਼ਿਆਦਾ ਲੋਕਾਂ ਨੂੰ ਹਟਾਇਆ ਜਾਂ ਵਾਪਸ ਭੇਜਿਆ ਅਤੇ ਕਿਹਾ ਹੈ ਕਿ ਇਹ ਕਾਰਵਾਈ ਜਾਰੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।