ਅਮਰੀਕਾ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Saturday, Oct 12, 2019 - 07:17 PM (IST)

ਅਮਰੀਕਾ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਜ਼ਖਮੀ ਹੋ ਗਏ। ਹਮਲੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨਿਊਯਾਰਕ ਪੁਲਸ ਨੇ ਦੱਸਿਆ ਕਿ ਹਮਲਾਵਰਾਂ ਦੀ ਅਜੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਇਕ ਨਿਊਜ਼ ਵੈਬਸਾਈਟ ਮੁਤਾਬਕ ਨਿਊਯਾਰਕ ਸਿਟੀ ਪੁਲਸ ਨੇ ਦੱਸਿਆ ਹੈ ਕਿ ਇਹ ਗੋਲੀਬਾਰੀ ਦੀ ਘਟਨਾ ਨਿਊਯਾਰਕ ਦੇ ਬਰੁਕਲੀਨ ਸਥਿਤ 74 ਯੂਟਿਕਾ ਐਵੇਨਿਊ ਵਿਚ ਵਾਪਰੀ ਹੈ।

ਇਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ 6 ਪੁਰਸ਼ਾਂ ਅਤੇ ਇਕ ਔਰਤ ਨੂੰ ਗੋਲੀਆਂ ਨਾਲ ਮਾਰਿਆ ਗਿਆ ਹੈ। ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਕ ਔਰਤ ਅਤੇ ਦੋ ਵਿਅਕਤੀ ਵੀ ਗੋਲੀਆਂ ਦੀ ਲਪੇਟ ਵਿਚ ਆਏ ਹਨ, ਪਰ ਗੰਭੀਰ ਸੱਟਾਂ ਤੋਂ ਬੱਚ ਗਏ। ਉਨ੍ਹਾਂ ਵਿਚੋਂ ਇਕ ਜੀਵਤ ਪੀੜਤ ਨੂੰ ਇਲਾਜ ਲਈ ਕਿੰਗਜ਼ ਕਾਉਂਟੀ ਹਸਪਤਾਲ ਪਹੁੰਚਾਇਆ ਗਿਆ ਹੈ। ਹੋਰ ਦੋ ਬਚੇ ਲੋਕਾਂ ਨੂੰ ਇਲਾਜ ਲਈ ਬਰੁਕਡੇਲ ਮੈਡੀਕਲ ਸੈਂਟਰ ਲਿਜਾਇਆ ਗਿਆ। ਖਬਰ ਲਿਖੇ ਜਾਣ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਸੀ। ਇਹ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਵਿਚ ਕਿੰਨੇ ਲੋਕ ਸ਼ਾਮਲ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ 'ਤੇ ਮੌਜੂਦ ਲੋਕਾਂ ਕੋਲੋਂ ਘਟਨਾ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। 


author

Sunny Mehra

Content Editor

Related News