ਅਮਰੀਕਾ: ਟੈਕਸਾਸ ਦੇ ਰਿਹਾਇਸ਼ੀ ਇਲਾਕੇ 'ਚੋਂ ਮਿਲੀਆਂ 5 ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

Friday, Sep 30, 2022 - 09:42 AM (IST)

ਅਮਰੀਕਾ: ਟੈਕਸਾਸ ਦੇ ਰਿਹਾਇਸ਼ੀ ਇਲਾਕੇ 'ਚੋਂ ਮਿਲੀਆਂ 5 ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਮੈਕਗ੍ਰੇਗਰ (ਭਾਸ਼ਾ)- ਸੈਂਟਰਲ ਟੈਕਸਾਸ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਵੀਰਵਾਰ ਨੂੰ 5 ਲੋਕ ਮ੍ਰਿਤਕ ਪਾਏ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਟੈਕਸਾਸ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਦੇ ਬੁਲਾਰੇ ਸਾਰਜੈਂਟ ਰਿਆਨ ਹਾਵਰਡ ਨੇ ਕਿਹਾ ਕਿ ਕਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਅਧਿਕਾਰੀ ਮੈਕਗ੍ਰੇਗਰ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੇ ਹਨ, ਪਰ ਅਜੇ ਤੱਕ ਮਾਮਲੇ ਨਾਲ ਜੁੜੇ ਵੇਰਵੇ ਉਪਲੱਬਧ ਨਹੀਂ ਹਨ।

ਇਹ ਵੀ ਪੜ੍ਹੋ: ਅਮਰੀਕਾ ਦੀਆਂ 4 ਭੈਣਾਂ ਨੂੰ ਰੱਬ ਨੇ ਬਖਸ਼ਿਆ ਲੰਮੀ ਉਮਰ ਦਾ ਤੋਹਫ਼ਾ, ਚਾਰਾਂ ਦੀ ਸੰਯੁਕਤ ਉਮਰ ਹੈ 389 ਸਾਲ

PunjabKesari

ਹਾਵਰਡ ਨੇ ਹਾਲਾਂਕਿ ਇਨ੍ਹਾਂ ਲੋਕਾਂ ਦੀ ਮੌਤ ਗੋਲੀ ਲੱਗਣ ਨਾਲ ਹੋਣ ਦੇ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਦੱਸੀ ਜਾਵੇਗੀ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ, ਮੈਕਗ੍ਰੇਗਰ ਇੰਡੀਪੈਂਡੈਂਟ ਸਕੂਲ ਡਿਸਟ੍ਰਿਕਟ ਨੇ ਇੱਕ ਬਿਆਨ ਜਾਰੀ ਕਰਕੇ ਖੇਡ ਸਮਾਗਮਾਂ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ ਅਤੇ ਇਸ ਘਟਨਾ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ।

ਇਹ ਵੀ ਪੜ੍ਹੋ: ਬੇਰਹਿਮੀ ਦੀਆਂ ਹੱਦਾਂ ਪਾਰ! ਈਰਾਨ 'ਚ ਹਿਜਾਬ ਦਾ ਵਿਰੋਧ ਕਰਨ 'ਤੇ 20 ਸਾਲਾ ਕੁੜੀ ਨੂੰ ਮਾਰੀਆਂ ਗੋਲੀਆਂ

PunjabKesari


author

cherry

Content Editor

Related News