ਵੱਡੀ ਖ਼ਬਰ: ਘਰ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਦਰਦਨਾਕ ਮੌਤ
Thursday, Jan 04, 2024 - 10:51 AM (IST)
ਸੋਮਰਸ/ਅਮਰੀਕਾ (ਭਾਸ਼ਾ)- ਅਮਰੀਕਾ ਦੇ ਉੱਤਰੀ ਕਨੈਕਟੀਕਟ ਵਿਚ ਮੰਗਲਵਾਰ ਰਾਤ ਇਕ ਘਰ ਵਿਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਫਾਇਰ ਫਾਈਟਰਜ਼ ਨੂੰ ਬਚਾਅ ਕਾਰਜ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਫਾਇਰ ਅਧਿਕਾਰੀ ਜੌਹਨ ਰੋਸ਼ੇ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਰਾਤ ਲਗਭਗ 10:30 ਵਜੇ ਮਿਲੀ ਅਤੇ 5 ਮਿੰਟ ਬਾਅਦ ਹੀ ਫਾਇਰ ਫਾਈਟਰ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ: UK ਦਾ ਵੱਡਾ ਐਲਾਨ, ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਦੇਵੇਗਾ ਵੀਜ਼ਾ ਮੁਕਤ ਐਂਟਰੀ
ਫਾਇਰ ਫਾਈਟਰਜ਼ ਅਤੇ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸੋਮਰਸ ਸ਼ਹਿਰ ਵਿੱਚ ਵਾਪਰੀ ਇਸ ਘਟਨਾ ਵਿੱਚ ਮਰਨ ਵਾਲੇ ਬੱਚਿਆਂ ਦੀ ਉਮਰ 5 ਤੋਂ 12 ਸਾਲ ਦੇ ਵਿਚਕਾਰ ਸੀ ਅਤੇ ਉਹ ਆਪਣੀ ਮਾਂ ਅਤੇ 3 ਹੋਰ ਭਰਾ-ਭੈਣਾਂ ਨਾਲ ਰਹਿੰਦੇ ਸਨ। ਸ਼ਹਿਰ ਦੇ 'ਫਸਟ ਸਿਲੈਕਟਮੈਨ' ਟਿਮ ਕੀਨੀ ਨੇ ਕਿਹਾ ਕਿ ਘਟਨਾ ਦੇ ਸਮੇਂ ਬੱਚਿਆਂ ਦੀ ਮਾਂ ਘਰ ਨਹੀਂ ਸੀ ਅਤੇ ਉਨ੍ਹਾਂ ਦੀ ਦੇਖਭਾਲ ਕਰ ਰਹੀ 19 ਸਾਲਾ ਧੀ ਨੇ ਆਪਣੀ ਜਾਨ ਬਚਾਉਣ ਲਈ ਦੂਜੀ ਮੰਜ਼ਿਲ ਦੀ ਖਿੜਕੀ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰਾਜ ਅਤੇ ਸਥਾਨਕ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਪੁਲਸ ਅਧਿਕਾਰੀ ਪੇਡਰੋ ਮੁਨੀਜ਼ ਨੇ ਕਿਹਾ ਕਿ ਅਜਿਹਾ ਨਹੀਂ ਲੱਗਦਾ ਕਿ ਅੱਗ ਕਿਸੇ ਅਪਰਾਧਿਕ ਸਾਜ਼ਿਸ਼ ਤਹਿਤ ਲਗਾਈ ਗਈ ਹੋਏ। ਰੋਸ਼ੇ ਨੇ ਦੱਸਿਆ ਕਿ ਇਸ ਘਟਨਾ ਵਿੱਚ ਘਰ ਦੇ ਕੁਝ ਪਾਲਤੂ ਜਾਨਵਰਾਂ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 19 ਸਾਲਾ ਧੀ ਅਤੇ ਉਸ ਦੇ 2 ਭੈਣ-ਭਰਾ ਸਹੀ ਸਲਾਮਤ ਬਚ ਗਏ ਹਨ। ਇਨ੍ਹਾਂ ਵਿੱਚੋਂ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦੋਂ ਕਿ 2 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਫਾਇਰ ਫਾਈਟਰ ਵੀ ਝੁਲਸ ਗਿਆ ਹੈ ਅਤੇ ਉਸ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਘਰ ਦੇ ਦੂਜੇ ਹਿੱਸਿਆਂ ਵਿੱਚ ਰਹਿਣ ਵਾਲੇ ਲੋਕ ਸੁਰੱਖਿਅਤ ਹਨ। ਚੀਫ ਮੈਡੀਕਲ ਐਗਜ਼ਾਮੀਨਰ ਜੇਮਸ ਗਿੱਲ ਨੇ ਦੱਸਿਆ ਕਿ ਬੱਚਿਆਂ ਦੀ ਮੌਤ ਝੁਲਸਣ ਜਾਂ ਦਮ ਘੁੱਟਣ ਨਾਲ ਹੋਈ ਹੈ। ਉਨ੍ਹਾਂ ਨੇ ਫਿਲਹਾਲ ਮ੍ਰਿਤਕਾਂ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8