ਤਾਈਵਾਨ ’ਚੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਯੋਜਨਾ ਬਣਾ ਰਿਹੈ ਅਮਰੀਕਾ, ਚੀਨ ਨੂੰ ਲੈ ਕੇ ਵਧ ਰਿਹਾ ਤਣਾਅ
Monday, Jun 12, 2023 - 07:28 PM (IST)
ਇੰਟਰਨੈਸ਼ਨਲ ਡੈਸਕ : ਅਮਰੀਕੀ ਸਰਕਾਰ ਤਾਈਵਾਨ ’ਚ ਰਹਿ ਰਹੇ ਆਪਣੇ ਅਮਰੀਕੀ ਨਾਗਰਿਕਾਂ ਨੂੰ ਕੱਢਣ ਦੀ ਯੋਜਨਾ ਬਣਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ। ਅਮਰੀਕਾ ਦੇ ਇਕ ਸੀਨੀਅਰ ਖੁਫ਼ੀਆ ਅਧਿਕਾਰੀ ਨੇ ਕਿਹਾ ਕਿ ਤਕਰੀਬਨ ਛੇ ਮਹੀਨਿਆਂ ਤੋਂ ਇਸ ਯੋਜਨਾ ਨੂੰ ਲੈ ਕੇ ਕੰਮ ਚੱਲ ਰਿਹਾ ਹੈ ਅਤੇ ਪਿਛਲੇ ਦੋ ਮਹੀਨਿਆਂ ’ਤੇ ਇਸ ’ਤੇ ਬਹੁਤ ਨੇੜਿਓਂ ਧਿਆਨ ਦਿੱਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ’ਚ ਸੁੱਟੀ ਲਾਸ਼
ਦੱਸ ਦੇਈਏ ਕਿ ਚੀਨ ਤਾਈਵਾਨ ’ਤੇ ਆਪਣਾ ਦਾਅਵਾ ਜਤਾਉਂਦਾ ਰਿਹਾ ਹੈ। ਇਸ ਦੇ ਨਾਲ ਹੀ ਤਾਈਵਾਨ ਆਪਣੇ ਆਪ ਨੂੰ ਇਕ ਸੁਤੰਤਰ ਅਤੇ ਪ੍ਰਭੂਸੱਤਾ ਸੰਪੰਨ ਰਾਸ਼ਟਰ ਦੱਸਦਾ ਰਿਹਾ ਹੈ। ਇਸ ਅਧਿਕਾਰੀ ਨੇ ਦੱਸਿਆ ਕਿ ਬਹੁਤ ਜ਼ਿਆਦਾ ਤਣਾਅ ਦਰਮਿਆਨ ਤਿਆਰੀਆਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਚੀਨ ਯੂਕਰੇਨ ’ਤੇ ਰੂਸ ਨਾਲ ਗੱਠਜੋੜ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਸੁੱਤੇ ਪਏ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਤੀ ਦੀ ਮੌਤ ਤੇ ਪਤਨੀ ਦੀ ਹਾਲਤ ਗੰਭੀਰ
ਇਸ ਮਾਮਲੇ ਤੋਂ ਜਾਣੂ ਇਕ ਸਰੋਤ ਨੇ ਯੋਜਨਾ ਲਈ ਇਕ ਪ੍ਰੇਰਣਾ ਵਜੋਂ ਯੂਕਰੇਨ ’ਤੇ ਰੂਸ ਵੱਲੋਂ ਫਰਵਰੀ 2022 ’ਚ ਕੀਤੇ ਹਮਲੇ ਦਾ ਹਵਾਲਾ ਦਿੱਤਾ। ਫਿਲਹਾਲ ਅਮਰੀਕੀ ਸਰਕਾਰ ਨੇ ਯੋਜਨਾ ਦੀਆਂ ਤਿਆਰੀਆਂ ਬਾਰੇ ਜਨਤਕ ਤੌਰ ’ਤੇ ਚਰਚਾ ਨਹੀਂ ਕੀਤੀ ਹੈ। ਵਿਦੇਸ਼ ਵਿਭਾਗ ਨੇ ਵੀ ਇਸ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ, ਜਦਕਿ ਪੈਂਟਾਗਨ ਦੇ ਬੁਲਾਰੇ ਲੈਫਟੀਨੈਂਟ ਕਰਨਲ ਮਾਰਟਿਨ ਮੇਨਰਜ਼ ਨੇ ਯੋਜਨਾ ’ਤੇ ਸਿੱਧੇ ਤੌਰ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।