ਟੀਕਾਕਰਣ ਦੇ ਟੀਚੇ ਨੂੰ ਹਾਸਲ ਕਰਨ ਲਈ ਕਦਮ ਚੁੱਕ ਰਿਹੈ ਅਮਰੀਕਾ
Wednesday, Apr 21, 2021 - 09:39 PM (IST)
ਵਾਸ਼ਿੰਗਟਨ-ਰਾਸ਼ਟਰਪਤੀ ਜੋ ਬਾਈਡੇਨ ਦੇ ਕਾਰਜਕਾਲ ਦੇ ਪਹਿਲੇ 100 ਦਿਨ 'ਚ ਦੇਸ਼ 'ਚ 20 ਕਰੋੜ ਲੋਕਾਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਖੁਰਾਕ ਲਵਾਉਣ ਦੇ ਰਾਸ਼ਟਰਪਤੀ ਦੇ ਨਵੇਂ ਟੀਚੇ ਨੂੰ ਹਾਸਲ ਕਰਨ ਲਈ ਅਮਰੀਕਾ ਤਿਆਰੀ ਕਰ ਰਹੀ ਹੈ ਅਤੇ ਇਸ ਸੰਬੰਧ 'ਚ ਵ੍ਹਾਈਟ ਹਾਊਸ ਨੇ ਇਸ ਟੀਚੇ 'ਚ ਬਾਕੀ ਬਚੇ ਲੋਕਾਂ ਨੂੰ ਟੀਕਾ ਲਵਾਉਣ ਲਈ ਕੋਸ਼ਿਸ਼ ਤੇਜ਼ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਹਾਰਵਰਡ ਯੂਨੀਵਰਸਿਟੀ ਦੀ ਇਸ ਭਾਰਤੀ ਮਹਿਲਾ ਨੇ ਦੱਸਿਆ ਕੋਰੋਨਾ ਸੰਕਟ ਨਾਲ ਨਜਿੱਠਣ ਦਾ ਖਾਸ ਤਰੀਕਾ
ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਨੇ ਨਾਂ ਦੱਸਣ ਦੀ ਸ਼ਰਤ 'ਤੇ ਦੱਸਿਆ ਕਿ ਬਾਈਡੇਨ ਬੁੱਧਵਾਰ ਨੂੰ ਦਿੱਤੇ ਜਾਣ ਵਾਲੇ ਬਿਆਨ 'ਚ ਇਸ ਗੱਲ ਨੂੰ ਸੂਚੀਬੱਧ ਕਰਨਗੇ ਕਿ ਅਮਰੀਕਾ ਇਸ ਹਫਤੇ ਟੀਕਿਆਂ ਦੇ ਟੀਚੇ ਨੂੰ ਪਾਰ ਕਰ ਲਵੇਗਾ। ਰਾਸ਼ਟਰਪਤੀ ਦੇ ਭਾਸ਼ਣ ਦੇਣ ਤੋਂ ਪਹਿਲਾਂ ਉਸ ਦੇ ਬਾਰੇ 'ਚ ਗੱਲ ਕਰਨ ਲਈ ਅਧਿਕਾਰੀਆਂ ਨੂੰ ਅਧਿਕਾਰ ਨਹੀਂ ਹੈ। ਬਾਈਡੇਨ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਮਹੀਨਿਆਂ 'ਚ ਟੀਕੇ ਦੀ ਵੰਡ ਦੇ ਵਿਸਤਾਰ ਦੇ ਆਪਣੀਆਂ ਕੋਸ਼ਿਸ਼ਾਂ 'ਤੇ ਗੱਲ ਕਰਨਗੇ।
ਇਹ ਵੀ ਪੜ੍ਹੋ-ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਚਿਤਾਵਨੀ, ਰੂਸ ਦੇ ਦੁਸ਼ਮਣਾਂ ਨੂੰ ਪਏਗਾ ਪਛਤਾਉਣਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।