ਸੰਕਟ ਦੇ ਦੌਰ ''ਚੋਂ ਲੰਘ ਰਹੇ ਪਾਕਿਸਤਾਨ ਨਾਲ ਅਮਰੀਕਾ ਨੇ ਕੀਤੀ ਗੁਪਤ ਡੀਲ, ਮਿਲੀ 3 ਅਰਬ ਡਾਲਰ ਦੀ ਮਦਦ

Tuesday, Sep 19, 2023 - 11:27 AM (IST)

ਸੰਕਟ ਦੇ ਦੌਰ ''ਚੋਂ ਲੰਘ ਰਹੇ ਪਾਕਿਸਤਾਨ ਨਾਲ ਅਮਰੀਕਾ ਨੇ ਕੀਤੀ ਗੁਪਤ ਡੀਲ, ਮਿਲੀ 3 ਅਰਬ ਡਾਲਰ ਦੀ ਮਦਦ

ਪਾਕਿ - ਪਾਕਿਸਤਾਨ ਦੀ ਪਿਛਲੇ ਕਾਫ਼ੀ ਸਮੇਂ ਤੋਂ ਡਿਗਦੀ ਹੋਈ ਆਰਥਿਕ ਸਥਿਤੀ ਕਿਸੇ ਕੋਲੋਂ ਲੁਕੀ ਹੋਈ ਨਹੀਂ ਹੈ। ਪਾਕਿਸਤਾਨ ਇਨ੍ਹੀਂ ਦਿਨੀਂ ਸੰਕਟ ਦੇ ਦੌਰ 'ਚੋਂ ਲੰਘ ਰਿਹਾ ਹੈ। ਪਾਕਿਸਤਾਨ ਕਈ ਦੇਸ਼ਾਂ ਨੂੰ ਅਪੀਲ ਕਰ ਰਿਹਾ ਹੈ ਕਿ ਉਹ ਉਹਨਾਂ ਦੀ ਆਰਥਿਕ ਮਦਦ ਕਰਨ। ਇਸ ਸਮੇਂ ਪਾਕਿ ਆਪਣਾ ਕਰਜ਼ਾ ਉਤਾਰਨ ਲਈ ਕਿਸੇ ਵੀ ਰਾਹ 'ਤੇ ਜਾਣ ਲਈ ਤਿਆਰ ਹੈ। ਸੂਤਰਾਂ ਅਨੁਸਾਰ IMF (ਅੰਤਰਰਾਸ਼ਟਰੀ ਮੁਦਰਾ ਫੰਡ) ਵੱਲੋਂ ਪਾਕਿਸਤਾਨ ਨੂੰ 3 ਅਰਬ ਡਾਲਰ ਦੀ ਮਦਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਦੇਸ਼ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ ਤੋਂ ਪਹਿਲਾਂ ਨਿਪਟਾ ਲਓ ਜ਼ਰੂਰੀ ਕੰਮ, ਸਤੰਬਰ ਮਹੀਨੇ ਇਨ੍ਹਾਂ ਤਾਰੀਖ਼ਾਂ ਨੂੰ ਬੰਦ ਰਹਿਣਗੇ ਬੈਂਕ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਨੂੰ ਇਹ ਮਦਦ ਅਮਰੀਕਾ ਨਾਲ ਇਕ ਗੁਪਤ ਡੀਲ ਕਾਰਨ ਮਿਲੀ ਹੈ। ਇਸ ਸੌਦੇ ਅਨੁਸਾਰ ਪਾਕਿਸਤਾਨ ਨੂੰ ਇਹ ਵਿੱਤੀ ਮਦਦ ਅਮਰੀਕਾ ਨਾਲ ਪਿਛਲੇ ਸਾਲ ਹੋਈ ਇਕ ਬੇਲਆਉਟ ਡੀਲ ਤਹਿਤ ਯੂਕ੍ਰੇਨ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਮਿਲੀ ਹੈ। ਪਾਕਿਸਤਾਨ ਨੂੰ ਆਪਣੀ ਡਿਗਦੀ ਹੋਈ ਆਰਥਿਕਤਾ ਨੂੰ ਬਚਾਉਣ ਲਈ ਇਹ ਮਦਦ ਬਹੁਤ ਕਾਰਗਰ ਸਾਬਿਤ ਹੋ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਡੀਲ ਅਮਰੀਕਾ ਦੇ ਦਬਾਅ ਕਾਰਨ ਹੋਈ ਹੈ। 

ਇਹ ਵੀ ਪੜ੍ਹੋ : ਬੈਂਕ ਦੀ ਨੌਕਰੀ 'ਚੋਂ ਕੱਢਿਆ ਬਾਹਰ, ਪਰੇਸ਼ਾਨ ਨੌਜਵਾਨ ਨੇ ਗਲ਼ ਲਾਈ ਮੌਤ, ਸੁਸਾਈਡ ਨੋਟ 'ਚ ਖੋਲ੍ਹੇ ਵੱਡੇ ਰਾਜ਼

ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਸੌਦੇ ਦੀ ਆਮ ਜਨਤਾ ਨੂੰ ਸੂਹ ਵੀ ਨਹੀਂ ਲੱਗਣ ਦਿੱਤੀ ਗਈ। ਪਰ ਹੁਣ ਇਸ ਵਿੱਤੀ ਮਦਦ ਕਾਰਨ ਪਾਕਿਸਤਾਨ ਨੂੰ ਆਪਣੇ ਦੇਸ਼ 'ਚ ਕੁਝ ਹੱਦ ਤੱਕ ਸਥਿਰਤਾ ਲਿਆਉਣ 'ਚ ਮਦਦ ਮਿਲੇਗੀ। ਯੂਕ੍ਰੇਨ ਕੋਲ ਜੰਗ ਲਈ ਜ਼ਰੂਰੀ ਹਥਿਆਰਾਂ ਦੀ ਕਮੀ ਹੈ। ਜਿਸ ਕਾਰਨ ਉਸ ਨੂੰ ਹਥਿਆਰ ਦੂਜੇ ਦੇਸ਼ਾਂ ਤੋਂ ਮੰਗਵਾਉਣੇ ਪੈਂਦੇ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਅਮਰੀਕਾ ਨੇ ਗੁਪਤ ਹਥਿਆਰਾਂ ਦੀ ਖਰੀਦ ਦੇ ਬਦਲੇ ਇਸ ਸਾਲ ਦੇ ਸ਼ੁਰੂ ਦੀ ਸ਼ੁਰੂਆਤ ਵਿੱਚ ਪਾਕਿਸਤਾਨ ਦੇ ਲਈ ਆਈਐੱਮਐੱਫ ਬੇਲਆਊਟ ਪੈਕੇਜ ਦਾ ਸੌਦਾ ਪੱਕਾ ਕੀਤਾ ਸੀ। ਇਹ ਸੌਦਾ ਯੂਕਰੇਨ ਦੀ ਫੌਜ ਨੂੰ ਹਥਿਆਰਾਂ ਦੀ ਸਪਲਾਈ ਕਰਨ ਦੇ ਮਕਸਦ ਨਾਲ ਸਬੰਧਤ ਸੀ।

ਇਹ ਵੀ ਪੜ੍ਹੋ : ਡੀਜ਼ਲ ਵਾਹਨਾਂ 'ਤੇ GST ਵਧਾਉਣ ਦੀਆਂ ਖ਼ਬਰਾਂ ਦੌਰਾਨ ਨਿਤਿਨ ਗਡਕਰੀ ਦਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

 


author

rajwinder kaur

Content Editor

Related News