ਅਮਰੀਕਾ : ਟਰੰਪ ਤੋਂ ਹਾਰੀ ਭਾਰਤੀ ਮੂਲ ਦੀ ਇਕਲੌਤੀ ਉਮੀਦਵਾਰ ਨਿੱਕੀ ਹੈਲੀ

02/25/2024 12:10:00 PM

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਵਿੱਚ ਇਸ ਸਾਲ ਨਵੰਬਰ ਵਿੱਚ ਰਾਸ਼ਟਰਪਤੀ ਦੀ ਚੋਣ ਹੋਣ ਜਾ ਰਹੀ ਹੈ। ਇਸ ਚੋਣ ਤੋਂ ਪਹਿਲਾਂ ਰਾਸ਼ਟਰਪਤੀ ਅਹੁਦੇ ਦੇ ਦਾਅਵੇਦਾਰਾਂ ਨੇ ਆਪਣਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ ਦੱਖਣੀ ਕੈਰੋਲੀਨਾ ਸੂਬੇ ਵਿੱਚ ਹੋਈਆਂ ਰਿਪਬਲਿਕਨ ਪ੍ਰਾਇਮਰੀ ਚੋਣਾਂ ਵਿੱਚ ਡੋਨਾਲਡ ਟਰੰਪ ਨੇ ਆਪਣੀ ਭਾਰਤੀ ਮੂਲ ਦੀ ਵਿਰੋਧੀ ਨਿੱਕੀ ਹੇਲੀ ਨੂੰ ਹਰਾਇਆ। ਜਿੱਤ ਦਾ ਅੰਤਰ ਅਜੇ ਪਤਾ ਨਹੀਂ ਹੈ। 

ਨਿੱਕੀ ਹੇਲੀ ਘਰੇਲੂ ਮੈਦਾਨ 'ਤੇ ਹਾਰ ਗਈ। ਦੱਸਣਯੋਗ ਹੈ ਕਿ ਇਹ ਨਿੱਕੀ ਹੇਲੀ ਦਾ ਗ੍ਰਹਿ ਰਾਜ ਹੈ। ਇਸ ਵੱਡੀ ਜਿੱਤ ਤੋਂ ਬਾਅਦ ਟਰੰਪ ਨੇ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦਾ ਉਮੀਦਵਾਰ ਬਣਨ ਦੀ ਦਿਸ਼ਾ 'ਚ ਮਜ਼ਬੂਤ ​​ਕਦਮ ਚੁੱਕਿਆ ਹੈ। ਹੁਣ ਉਸਦਾ ਸਾਹਮਣਾ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਹੋਵੇਗਾ। ਨਿੱਕੀ ਹੈਲੀ ਦੋ ਵਾਰ ਗਵਰਨਰ ਰਹਿ ਚੁੱਕੀ ਹੈ ਅਤੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਇੱਥੋਂ ਜ਼ਬਰਦਸਤ ਸਮਰਥਨ ਮਿਲਿਆ ਹੈ। ਚੋਣਾਂ ਤੋਂ ਬਾਅਦ ਜਾਰੀ ਪੋਲ ਦੇ ਆਧਾਰ 'ਤੇ ਉਨ੍ਹਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, ਭਾਰਤੀ ਨਾਗਰਿਕ ਦੀ ਮੌਤ, ਕਈ ਲੋਕ ਜ਼ਖ਼ਮੀ

ਟਰੰਪ ਤੇ ਅਪਰਾਧਿਕ ਦੋਸ਼ਾਂ ਦੇ ਬਾਵਜੂਦ ਟਰੰਪ ਨੂੰ ਇੱਥੇ ਵੱਡੀ ਲੀਡ ਹਾਸਲ ਹੋਈ ਹੈ ਅਤੇ ਦੋ ਵਾਰ ਗਵਰਨਰ ਰਹਿ ਚੁੱਕੀ ਦੱਖਣੀ ਕੈਰੋਲੀਨਾ ਦੀ ਮੂਲ ਨਿਵਾਸੀ ਨਿੱਕੀ ਹੇਲੀ ਵੀ ਟਰੰਪ ਤੋਂ ਹਾਰ ਗਈ। ਹੇਲੀ ਇਕਲੌਤੀ ਰਿਪਬਲਿਕਨ ਪਾਰਟੀ ਦੀ ਉਮੀਦਵਾਰ ਸੀ ਜੋ ਟਰੰਪ ਨੂੰ ਚੁਣੌਤੀ ਦਿੰਦੀ ਨਜ਼ਰ ਆਈ। ਇਸ ਹਾਰ ਤੋਂ ਬਾਅਦ ਉਨ੍ਹਾਂ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਦੀ ਸੰਭਾਵਨਾ ਵੀ ਵੱਧ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

Vandana

This news is Content Editor Vandana