ਅਮਰੀਕਾ ਦਾ ਸੁਨਹਿਰੀ ਯੁੱਗ ਹੋਇਆ ਸ਼ੁਰੂ; ਹੁਣ ਪੂਰੀ ਦੁਨੀਆ ਸ਼ਾਂਤੀਪੂਰਨ ਤੇ ਖੁਸ਼ਹਾਲ ਹੋਵੇਗੀ: ਟਰੰਪ
Friday, Jan 24, 2025 - 04:01 PM (IST)
ਦਾਵੋਸ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਦੂਜੇ ਕਾਰਜਕਾਲ ਨਾਲ ਅਮਰੀਕਾ ਦਾ ਸੁਨਹਿਰੀ ਯੁੱਗ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਪੂਰੀ ਦੁਨੀਆ ਵਧੇਰੇ ਸ਼ਾਂਤੀਪੂਰਨ ਅਤੇ ਖੁਸ਼ਹਾਲ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਸਾਊਦੀ ਅਰਬ ਅਤੇ ਓਪੇਕ (ਪੈਟਰੋਲੀਅਮ ਨਿਰਯਾਤਕ ਦੇਸ਼ਾਂ ਦੇ ਸੰਗਠਨ) ਨੂੰ ਤੇਲ ਦੀਆਂ ਕੀਮਤਾਂ ਘਟਾਉਣ ਲਈ ਕਹਿਣਗੇ। 'ਜੇ ਕੀਮਤਾਂ ਘੱਟ ਗਈਆਂ ਤਾਂ ਰੂਸ-ਯੂਕ੍ਰੇਨ ਯੁੱਧ ਤੁਰੰਤ ਖਤਮ ਹੋ ਜਾਵੇਗਾ।' ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ਵ ਆਰਥਿਕ ਫੋਰਮ (WEF) ਦੀ ਸਾਲਾਨਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ 4 ਦਿਨਾਂ ਵਿੱਚ ਉਹ ਪ੍ਰਾਪਤ ਕਰ ਲਿਆ, ਜੋ ਹੋਰ ਸਰਕਾਰਾਂ 4 ਸਾਲਾਂ ਵਿੱਚ ਵੀ ਪ੍ਰਾਪਤ ਨਹੀਂ ਕਰ ਸਕੀਆਂ।
ਇਹ ਵੀ ਪੜ੍ਹੋ: H-1B ਵੀਜ਼ਾ ਧਾਰਕਾਂ ਦੇ ਬੱਚਿਆਂ ਨੂੰ 21 ਸਾਲ ਦੇ ਹੋਣ 'ਤੇ ਛੱਡਣਾ ਪਵੇਗਾ ਅਮਰੀਕਾ
ਉਨ੍ਹਾਂ ਨੇ 20 ਜਨਵਰੀ ਨੂੰ ਰਾਸ਼ਟਰਪਤੀ ਵਜੋਂ ਆਪਣੇ ਕਾਰਜਕਾਲ ਲਈ ਸਹੁੰ ਚੁੱਕੀ। ਇਸੇ ਦਿਨ 5 ਦਿਨਾਂ WEF ਸਾਲਾਨਾ ਮੀਟਿੰਗ ਸ਼ੁਰੂ ਹੋਈ ਸੀ। ਟਰੰਪ ਨੇ ਕਿਹਾ, "ਅਮਰੀਕਾ ਦਾ ਸੁਨਹਿਰੀ ਯੁੱਗ ਸ਼ੁਰੂ ਹੋ ਗਿਆ ਹੈ, ਸਾਡਾ ਦੇਸ਼ ਜਲਦੀ ਹੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ, ਇਕਜੁੱਟ ਅਤੇ ਖੁਸ਼ਹਾਲ ਹੋਵੇਗਾ।" ਉਨ੍ਹਾਂ ਕਿਹਾ ਕਿ ਇਸ ਨਾਲ ਪੂਰੀ ਦੁਨੀਆ ਵਧੇਰੇ ਸ਼ਾਂਤੀਪੂਰਨ ਅਤੇ ਖੁਸ਼ਹਾਲ ਹੋਵੇਗੀ। ਉਨ੍ਹਾਂ ਨੇ ਉਨ੍ਹਾਂ ਉਪਾਵਾਂ ਬਾਰੇ ਗੱਲ ਕੀਤੀ, ਜਿਨ੍ਹਾਂ ਦੀ ਉਨ੍ਹਾਂ ਨੇ ਪਹਿਲਾਂ ਘੋਸ਼ਣਾ ਕਰ ਦਿੱਤੀ ਹੈ ਅਤੇ ਆਪਣੇ ਦੂਜੇ ਕਾਰਜਕਾਲ ਵਿੱਚ ਅੱਗੇ ਜਿਹੜੇ ਹੋਰ ਕਦਮ ਚੁੱਕਣਗੇ।
ਇਹ ਵੀ ਪੜ੍ਹੋ: ਜਦੋਂ ਲਾਈਸੈਂਸ ਰੀਨਿਊ ਕਰਵਾ ਰਹੀ ਔਰਤ ਨੂੰ ਮਿਲਿਆ ਅਜਿਹਾ ਜਵਾਬ, 'ਤੁਸੀਂ ਤਾਂ ਮਰ ਚੁੱਕੇ ਹੋ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8