America ਗੈਰ-ਕਾਨੂੰਨੀ ਸ਼ਰਨਾਰਥੀਆਂ ਨੂੰ ਭੇਜੇਗਾ ਵਾਪਸ!
Monday, Nov 11, 2024 - 10:28 AM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੋਟੀ ਦੇ ਭਾਰਤੀ-ਅਮਰੀਕੀ ਸਹਿਯੋਗੀ ਵਿਵੇਕ ਰਾਮਾਸਵਾਮੀ ਨੇ ਗੈਰ-ਕਾਨੂੰਨੀ ਸ਼ਰਨਾਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੀ ਯੋਜਨਾ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ 'ਟੁੱਟ ਗਈ' ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਦਾਖ਼ਲ ਹੋਣ ਸਮੇਂ ਕਾਨੂੰਨ ਤੋੜਨ ਵਾਲੇ ਲੋਕਾਂ ਨੂੰ ਇੱਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਨ੍ਹਾਂ ਨੂੰ ਵਾਪਸ ਆਪਣੇ ਦੇਸ਼ ਜਾਣਾ ਪਵੇਗਾ।
ਉੱਦਮੀ ਤੋਂ ਸਿਆਸਤਦਾਨ ਬਣੇ ਰਾਮਾਸਵਾਮੀ ਨੇ ਏ.ਬੀ.ਸੀ ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ ਕਿਹਾ, “ਕੀ ਸਾਡੇ ਕੋਲ ਇੱਕ ਟੁੱਟੀ ਹੋਈ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ਹੈ? ਹਾਂ, ਅਜਿਹਾ ਹੀ ਹੈ। ਪਰ ਮੈਨੂੰ ਲੱਗਦਾ ਹੈ ਕਿ ਪਹਿਲਾ ਕਦਮ ਅਮਨ-ਕਾਨੂੰਨ ਨੂੰ ਬਹਾਲ ਕਰਨਾ ਹੋਵੇਗਾ, ਇਸ ਨੂੰ ਬਹੁਤ ਹੀ ਵਿਵਹਾਰਕ ਤਰੀਕੇ ਨਾਲ ਕਰਨਾ ਹੋਵੇਗਾ।'' ਉਨ੍ਹਾਂ ਕਿਹਾ, ''ਪਿਛਲੇ ਕੁਝ ਸਾਲਾਂ 'ਚ ਆਏ ਲੋਕਾਂ ਨੇ ਦੇਸ਼ 'ਚ ਜੜ੍ਹਾਂ ਨਹੀਂ ਜਮਾਈਆਂ ਹਨ। ਜਿਨ੍ਹਾਂ ਲੋਕਾਂ ਨੇ ਅਪਰਾਧ ਕੀਤੇ ਹਨ, ਉਨ੍ਹਾਂ ਨੂੰ ਇਸ ਦੇਸ਼ ਤੋਂ ਬਾਹਰ ਜਾਣਾ ਚਾਹੀਦਾ ਹੈ। ਭਾਵ ਲੱਖਾਂ ਦੀ ਗਿਣਤੀ ਵਿੱਚ। ਇਹ ਆਪਣੇ ਆਪ ਵਿੱਚ ਸਭ ਤੋਂ ਵੱਡੀ ਜਨਤਕ ਹਵਾਲਗੀ ਹੋਵੇਗੀ। ਇਸ ਦੇ ਨਾਲ ਹੀ ਸਾਰੇ ਗੈਰ-ਕਾਨੂੰਨੀ ਸ਼ਰਨਾਰਥੀਆਂ ਲਈ ਸਰਕਾਰੀ ਸਹਾਇਤਾ ਬੰਦ ਕਰ ਦਿੱਤੀ ਜਾਵੇਗੀ। ਤੁਸੀਂ ਦੇਖੋਗੇ ਕਿ ਲੋਕ ਖੁਦ ਦੇਸ਼ ਛੱਡ ਕੇ ਚਲੇ ਜਾਣਗੇ।''
ਪੜ੍ਹੋ ਇਹ ਅਹਿਮ ਖ਼ਬਰ- ਯੂਕ੍ਰੇਨ 'ਚ ਖ਼ਤਮ ਹੋਵੇਗੀ ਜੰਗ! Trump ਤੇ Putin ਵਿਚਾਲੇ ਚਰਚਾ
5 ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ 'ਚ ਟਰੰਪ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਰਾਮਾਸਵਾਮੀ ਐਤਵਾਰ ਨੂੰ ਕਈ ਮੀਡੀਆ ਪ੍ਰੋਗਰਾਮਾਂ 'ਚ ਦਿਸੇ। ਉਨ੍ਹਾਂ ਦੱਸਿਆ ਕਿ ਉਹ ਪ੍ਰਸ਼ਾਸਨ ਵਿੱਚ ਆਪਣੀ ਭਵਿੱਖੀ ਭੂਮਿਕਾ ਨੂੰ ਲੈ ਕੇ ਉੱਚ ਪੱਧਰ 'ਤੇ ਗੱਲਬਾਤ ਕਰ ਰਹੇ ਹਨ। ਰਿਪਬਲਿਕਨ ਪਾਰਟੀ ਦੀਆਂ ਪ੍ਰਾਇਮਰੀ ਚੋਣਾਂ 'ਚ ਟਰੰਪ ਦੇ ਵਿਰੋਧੀ ਰਹੇ ਰਾਮਾਸਵਾਮੀ ਹੁਣ ਉਨ੍ਹਾਂ ਦੇ ਕੱਟੜ ਸਮਰਥਕ ਅਤੇ ਵਿਸ਼ਵਾਸਪਾਤਰ ਦੇ ਰੂਪ 'ਚ ਸਾਹਮਣੇ ਆਏ ਹਨ। ਰਾਮਾਸਵਾਮੀ ਨੇ ਕਿਹਾ, ''ਮੈਨੂੰ ਲੱਗਦਾ ਹੈ ਕਿ ਉਹ (ਟਰੰਪ) ਦੇਸ਼ ਨੂੰ ਇਕਜੁੱਟ ਕਰਨ ਬਾਰੇ ਸੋਚਦੇ ਹਨ। ਮੈਨੂੰ ਲੱਗਦਾ ਹੈ ਕਿ ਇਹ ਡੋਨਾਲਡ ਟਰੰਪ ਦਾ ਮੁੱਖ ਉਦੇਸ਼ ਹੈ। ਉਸ ਨੇ ਪਹਿਲੇ ਕਾਰਜਕਾਲ ਤੋਂ ਵੀ ਬਹੁਤ ਕੁਝ ਸਿੱਖਿਆ ਹੈ ਅਤੇ ਮੈਨੂੰ ਲੱਗਦਾ ਹੈ ਕਿ ਉਹ ਦੂਜੇ ਕਾਰਜਕਾਲ ਵਿੱਚ ਕੁਝ ਅਜਿਹੀਆਂ ਗੱਲਾਂ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਜਾ ਰਿਹਾ ਹੈ, ਜੋ ਉਹ ਪਹਿਲੇ ਕਾਰਜਕਾਲ ਵਿੱਚ ਹਾਸਲ ਨਹੀਂ ਕਰ ਸਕਿਆ, ਜੋ ਕਿ ਮੇਰੇ ਖਿਆਲ ਵਿੱਚ ਇੱਕ ਚੰਗੀ ਗੱਲ ਹੋਵੇਗੀ। "
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।