ਅਮਰੀਕਾ 'ਚ ਬੱਸ ਦੀ ਉਡੀਕ ਕਰ ਰਹੇ ਵਿਦਿਆਰਥੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Thursday, Mar 07, 2024 - 11:29 AM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਫਿਲਾਡੇਲਫੀਆ 'ਚ ਬੱਸ ਦੀ ਉਡੀਕ ਕਰ ਰਹੇ ਕੁਝ ਵਿਦਿਆਰਥੀਆਂ 'ਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ 8 ਵਿਦਿਆਰਥੀ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫਿਲਾਡੇਲਫੀਆ ਹਾਈ ਸਕੂਲ ਦੇ ਵਿਦਿਆਰਥੀ ਬੱਸ ਸਟੈਂਡ 'ਤੇ ਖੜ੍ਹੇ ਹੋ ਕੇ ਬੱਸ ਦੀ ਉਡੀਕ ਕਰ ਰਹੇ ਸਨ। ਇਸ ਤੋਂ ਬਾਅਦ ਕੁਝ ਸ਼ੱਕੀ ਵਿਅਕਤੀ ਇਕ ਵਾਹਨ 'ਚੋਂ ਨਿਕਲੇ ਅਤੇ ਉਥੇ ਖੜ੍ਹੇ ਲੋਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਫਿਲਾਡੇਲਫੀਆ ਦੇ ਪੁਲਸ ਕਮਿਸ਼ਨਰ ਕੇਵਿਨ ਬੇਥਲ ਦਾ ਕਹਿਣਾ ਹੈ ਕਿ ਇਸ ਘਟਨਾ 'ਚ ਅੱਠ ਵਿਦਿਆਰਥੀ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ ਇਕ 16 ਸਾਲਾ ਵਿਦਿਆਰਥੀ ਗੰਭੀਰ ਰੂਪ 'ਚ ਜ਼ਖਮੀ ਹੈ, ਉਸ ਨੂੰ 9 ਗੋਲੀਆਂ ਲੱਗੀਆਂ ਹਨ। ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ। ਬੈਥਲ ਨੇ ਕਿਹਾ ਕਿ ਉੱਤਰ-ਪੂਰਬੀ ਹਾਈ ਸਕੂਲ ਦੇ ਵਿਦਿਆਰਥੀ ਦੁਪਹਿਰ 3 ਵਜੇ ਬੱਸ ਦੀ ਉਡੀਕ ਕਰ ਰਹੇ ਸਨ। ਇਨ੍ਹਾਂ ਵਿਦਿਆਰਥੀਆਂ ਦੀ ਉਮਰ 15 ਤੋਂ 17 ਸਾਲ ਦਰਮਿਆਨ ਹੈ। ਇਸ ਤੋਂ ਬਾਅਦ ਇਕ ਕਾਰ 'ਚੋਂ ਤਿੰਨ ਵਿਅਕਤੀ ਉਤਰੇ ਅਤੇ ਉਥੇ ਬੱਸ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ 'ਤੇ 30 ਤੋਂ ਵੱਧ ਰਾਊਂਡ ਫਾਇਰ ਕੀਤੇ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਮਿਸ਼ੇਲ ਓਬਾਮਾ ਨੇ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਨ ਤੋਂ ਕੀਤਾ ਇਨਕਾਰ
ਉਨ੍ਹਾਂ ਦੱਸਿਆ ਕਿ ਇਸ ਸਮੂਹਿਕ ਗੋਲੀਬਾਰੀ ਵਿੱਚ ਦੱਖਣ-ਪੂਰਬੀ ਪੈਨਸਿਲਵੇਨੀਆ ਟਰਾਂਸਪੋਰਟੇਸ਼ਨ ਅਥਾਰਟੀ (ਸੇਪਟਾ) ਦੀਆਂ ਦੋ ਬੱਸਾਂ ਵੀ ਨੁਕਸਾਨੀਆਂ ਗਈਆਂ। ਪਰ ਇਨ੍ਹਾਂ ਬੱਸਾਂ ਦੇ ਸਵਾਰੀਆਂ ਅਤੇ ਡਰਾਈਵਰਾਂ ਨੂੰ ਕੋਈ ਸੱਟ ਨਹੀਂ ਲੱਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਪਿਛਲੇ ਕੁਝ ਮਹੀਨਿਆਂ ਵਿਚ ਅਮਰੀਕਾ ਦੇ ਵੱਖ-ਵੱਖ ਹਿੱਸਿਆਂ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਜ਼ਖਮੀ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।