ਅਮਰੀਕਾ : ਨਾਈਟ ਕਲੱਬ 'ਚ ਗੋਲੀਬਾਰੀ, 5 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ

Sunday, Nov 20, 2022 - 05:42 PM (IST)

ਅਮਰੀਕਾ : ਨਾਈਟ ਕਲੱਬ 'ਚ ਗੋਲੀਬਾਰੀ, 5 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ

ਵਾਸ਼ਿੰਗਟਨ (ਬਿਊਰੋ): ਅਮਰੀਕਾ ਦੇ ਕੋਲੋਰਾਡੋ ਸਪ੍ਰਿੰਗਸ ਸ਼ਹਿਰ ਦੇ ਇੱਕ ਨਾਈਟ ਕਲੱਬ ਵਿੱਚ ਐਤਵਾਰ ਨੂੰ (ਭਾਰਤੀ ਸਮੇਂ ਮੁਤਾਬਕ) ਅੰਨ੍ਹੇਵਾਹ ਗੋਲੀਬਾਰੀ ਹੋਈ। ਜਿਸ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਹੋਰ ਜ਼ਖਮੀ ਹੋ ਗਏ। ਨਿਊਯਾਰਕ ਟਾਈਮਜ਼ ਦੀ ਇੱਕ ਰਿਪੋਰਟ ਦੇ ਅਨੁਸਾਰ ਕੋਲੋਰਾਡੋ ਸਪ੍ਰਿੰਗਜ਼ ਪੁਲਸ ਵਿਭਾਗ ਦੀ ਅਧਿਕਾਰੀ ਲੈਫਟੀਨੈਂਟ ਪਾਮੇਲਾ ਕਾਸਤਰੋ ਨੇ ਕਿਹਾ ਕਿ ਇੱਕ LGBTQ ਨਾਈਟ ਕਲੱਬ ਵਿੱਚ ਸ਼ਨੀਵਾਰ ਦੇਰ ਰਾਤ ਹੋਈ ਗੋਲੀਬਾਰੀ ਵਿੱਚ ਘੱਟੋ ਘੱਟ ਪੰਜ ਲੋਕ ਮਾਰੇ ਗਏ ਅਤੇ 18 ਹੋਰ ਜ਼ਖਮੀ ਹੋ ਗਏ।

 

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਦੀਆਂ ਸੜਕਾਂ 'ਤੇ 'ਕੇਕੜਿਆਂ' ਦਾ ਸੈਲਾਬ, ਦੇਖੋ ਤਸਵੀਰਾਂ

PunjabKesari

PunjabKesari

ਅੰਕੜਿਆਂ ਵਿੱਚ ਵੀ ਬਦਲਾਅ ਹੋ ਸਕਦਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਰਾਤ 11:57 'ਤੇ ਗੋਲੀਬਾਰੀ ਦੀ ਸੂਚਨਾ ਮਿਲੀ, ਜਿਸ ਤੋਂ ਤੁਰੰਤ ਬਾਅਦ ਪੁਲਸ ਟੀਮ ਕਲੱਬ ਪਹੁੰਚੀ ਅਤੇ ਇੱਕ ਵਿਅਕਤੀ ਨੂੰ ਸ਼ੱਕੀ ਸਮਝਦਿਆਂ ਹਿਰਾਸਤ ਵਿੱਚ ਲੈ ਲਿਆ। ਗੋਲੀਬਾਰੀ 'ਚ ਸ਼ੱਕੀ ਵੀ ਜ਼ਖਮੀ ਹੋ ਗਿਆ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News