ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਿਆਨਕ ਸੜਕ ਹਾਦਸੇ 'ਚ ਤੇਲਗੂ ਡਾਕਟਰ ਦੀ ਮੌਤ

Tuesday, Jul 23, 2024 - 01:58 PM (IST)

ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਿਆਨਕ ਸੜਕ ਹਾਦਸੇ 'ਚ ਤੇਲਗੂ ਡਾਕਟਰ ਦੀ ਮੌਤ

ਨਿਊਯਾਰਕ (ਰਾਜ ਗੋਗਨਾ)-  ਅਮਰੀਕਾ 'ਚ ਭਾਰਤੀ ਮੂਲ ਦੇ ਵਿਦਿਆਰਥੀਆਂ ਦੀਆਂ ਮੌਤਾਂ 'ਦੇ ਚਿੰਤਾਜਨਕ ਵਾਧੇ ਵਿਚਕਾਰ ਇਕ ਹੋਰ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਭਾਰਤ ਦੇ ਆਂਧਰਾ ਪ੍ਰਦੇਸ਼ ਦੇ ਤੇਨਾਲੀ ਦੀ ਰਹਿਣ ਵਾਲੀ ਇਕ 25 ਸਾਲਾ ਵੈਟਰਨਰੀ ਡਾਕਟਰ ਜੇਟੀ ਹਰੀਕਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਸੜਕ ਹਾਦਸਾ ਹਾਲ ਹੀ ਵਿੱਚ ਅਮਰੀਕਾ ਦੇ ਓਕਲਾਹੋਮਾ ਸੂਬੇ ਵਿੱਚ ਵਾਪਰਿਆ।  

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਸ਼ਰਾਰਤੀ ਅਨਸਰਾਂ ਨੇ ਹਿੰਦੂ ਮੰਦਰ ਨੂੰ ਬਣਾਇਆ ਨਿਸ਼ਾਨਾ; ਲਿਖੇ ਭਾਰਤ ਵਿਰੋਧੀ ਨਾਅਰੇ 

ਹਰੀਕਾ ਅਮਰੀਕਾ ਵਿੱਚ ਪਿਛਲੇ ਡੇਢ ਸਾਲ ਤੋਂ ਵੈਟਰਨਰੀ ਮੈਡੀਸਨ ਵਿੱਚ ਉਚੇਰੀ ਪੜ੍ਹਾਈ ਕਰ ਰਹੀ ਸੀ। ਟੈਕਸ ਵਿਭਾਗ ਦੇ ਕਰਮਚਾਰੀ ਉਸ ਦੇ ਪਿਤਾ ਜੇਟੀ ਸ੍ਰੀਨਿਵਾਸ ਰਾਓ ਅਤੇ ਉਸਦੀ ਮਾਂ ਨਾਗਮਣੀ ਸਮੇਤ ਉਸ ਦਾ ਦੁਖੀ ਪਰਿਵਾਰ ਹੁਣ ਉਸ ਦੀ ਲਾਸ਼ ਨੂੰ ਵਾਪਸ ਭੇਜਣ ਲਈ ਭਾਰਤੀ ਦੂਤਘਰ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੇ ਹਰੀਕਾ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਵਾਪਸ ਤੇਨਾਲੀ ਲਿਆਉਣ ਲਈ ਸਰਕਾਰ ਤੋਂ ਤੁਰੰਤ ਸਹਾਇਤਾ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News