ਅਮਰੀਕਾ: ਡੇਟਰਾਇਟ 'ਚ ਗੋਲੀਬਾਰੀ, ਦੋ ਦੀ ਮੌਤ, 19 ਜ਼ਖਮੀ

Monday, Jul 08, 2024 - 10:12 AM (IST)

ਅਮਰੀਕਾ: ਡੇਟਰਾਇਟ 'ਚ ਗੋਲੀਬਾਰੀ, ਦੋ ਦੀ ਮੌਤ, 19 ਜ਼ਖਮੀ

ਡੇਟਰਾਇਟ (ਏਜੰਸੀ): ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਡੇਟਰਾਇਟ ਸ਼ਹਿਰ ‘ਚ ਐਤਵਾਰ ਨੂੰ ਇਕ ਪਾਰਟੀ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮਿਸ਼ੀਗਨ ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦਿਆਂ ਕਿਹਾ ਕਿ ਗੋਲੀਬਾਰੀ ਦੇ ਸਬੰਧ ਵਿੱਚ ਫਿਲਹਾਲ ਕਿਸੇ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ ਅਤੇ ਉਹ ਜਾਂਚ ਵਿੱਚ ਡੇਟ੍ਰੋਇਟ ਪੁਲਸ ਦੀ ਮਦਦ ਕਰ ਰਹੀ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਆਜ਼ਾਦੀ ਦਿਵਸ ਦੇ ਜਸ਼ਨ 'ਚ ਭੜਕੀ ਹਿੰਸਾ, ਹੁਣ ਤੱਕ 33 ਲੋਕਾਂ ਦੀ ਮੌਤ 

ਪੋਸਟ ਮੁਤਾਬਕ ਗੋਲੀਬਾਰੀ 'ਚ ਦੋ ਲੋਕਾਂ ਦੇ ਮਾਰੇ ਜਾਣ ਅਤੇ 19 ਹੋਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਉੱਥੇ ਡੇਟਰਾਇਟ ਪੁਲਸ ਨੇ ਇੱਕ ਬਿਆਨ ਜਾਰੀ ਕਰਕੇ ਸ਼ਹਿਰ ਦੇ ਪੂਰਬੀ ਹਿੱਸੇ ਵਿੱਚ ਇੱਕ ਰਿਹਾਇਸ਼ੀ ਖੇਤਰ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਬਿਆਨ 'ਚ ਜ਼ਖਮੀਆਂ ਦੀ ਗਿਣਤੀ ਜਾਂ ਗੋਲੀਬਾਰੀ ਦੇ ਕਾਰਨਾਂ ਬਾਰੇ ਕੁਝ ਨਹੀਂ ਦੱਸਿਆ ਗਿਆ। ਬਿਆਨ ਵਿੱਚ ਕਿਹਾ ਗਿਆ ਹੈ, "ਜਾਂਚ ਅਧਿਕਾਰੀ ਅਤੇ ਫੋਰੈਂਸਿਕ ਮਾਹਿਰ ਫਿਲਹਾਲ ਮੌਕੇ ਤੋਂ ਮਿਲੇ ਸਬੂਤਾਂ ਦਾ ਵਿਸ਼ਲੇਸ਼ਣ ਕਰ ਰਹੇ ਹਨ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News