ਅਮਰੀਕਾ : ਕਈ ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ ''ਚ ਭਾਰਤੀ ਗ੍ਰਿਫ਼ਤਾਰ

Friday, Sep 26, 2025 - 05:24 PM (IST)

ਅਮਰੀਕਾ : ਕਈ ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ ''ਚ ਭਾਰਤੀ ਗ੍ਰਿਫ਼ਤਾਰ

ਨਿਊਯਾਰਕ/ਵਾਸ਼ਿੰਗਟਨ- ਅਮਰੀਕਾ ਦੇ ਕੈਲੀਫੋਰਨੀਆ 'ਚ ਪਿਛਲੇ ਸਾਲ ਟਰੱਕ ਚਲਾਉਂਦੇ ਸਮੇਂ ਕਈ ਵਾਹਨਾਂ ਨਾਲ ਟੱਕਰ ਮਾਰਨ ਦੇ ਦੋਸ਼ 'ਚ ਇਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਹਾਦਸੇ 'ਚ ਇਕ 5 ਸਾਲਾ ਬੱਚੀ ਗੰਭੀਰ ਜ਼ਖਮੀ ਹੋ ਗਈ ਸੀ। ਯੂਐੱਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਨੇ  ਪਿਛਲੇ ਮਹੀਨੇ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਹੁਣ ਇਮੀਗ੍ਰੇਸ਼ਨ ਕਾਰਵਾਈ ਪੂਰੀ ਹੋਣ ਤੱਕ ਆਈਸੀਈ ਹਿਰਾਸਤ 'ਚ ਰਹੇਗਾ।

ਏਜੰਸੀ ਨੇ ਕਿਹਾ ਕਿ ਪ੍ਰਤਾਪ ਸਿੰਘ ਨੇ ਜੂਨ 2024 'ਚ ਕੈਲੀਫੋਰਨੀਆ 'ਚ ਇਕ ਵੱਡਾ ਟਰੱਕ ਚਲਾਉਂਦੇ ਸਮੇਂ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਸੀ। ਗ੍ਰਹਿ ਸੁਰੱਖਿਆ ਵਿਭਾਗ ਨੇ ਵੀਰਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਸਿੰਘ ਅਕਤੂਬਰ 2022 'ਚ ਅਮਰੀਕਾ ਦੀ ਦੱਖਣੀ ਸਰਹੱਦ ਪਾਰ ਕਰਕੇ ਗੈਰ-ਕਾਨੂੰਨੀ ਤੌਰ 'ਤੇ ਦੇਸ਼ 'ਚ ਦਾਖਲ ਹੋਇਆ ਸੀ ਅਤੇ ਜੋਅ ਬਾਈਡੇਨ ਪ੍ਰਸ਼ਾਸਨ ਦੌਰਾਨ ਦੇਸ਼ 'ਚ ਰਹਿਣਾ ਸ਼ੁਰੂ ਕਰ ਦਿੱਤਾ ਸੀ। ਇਹ ਦੂਜਾ ਮਾਮਲਾ ਹੈ ਜਿੱਥੇ ਕਿਸੇ ਭਾਰਤੀ ਨਾਗਰਿਕ ਨੂੰ ਟਰੱਕ ਚਲਾਉਂਦੇ ਸਮੇਂ ਘਾਤਕ ਹਾਦਸਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਅਗਸਤ 'ਚ, ਹਰਜਿੰਦਰ ਸਿੰਘ ਨੂੰ ਫਲੋਰੀਡਾ ਹਾਈਵੇਅ 'ਤੇ ਇਕ ਸੜਕ ਹਾਦਸੇ ਦੇ ਸਬੰਧ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News