ਭਾਰਤ-ਚੀਨ ਸਮਝੌਤੇ ''ਤੇ ਅਮਰੀਕਾ ਦਾ ਬਿਆਨ, ਕਿਹਾ- ਇਸ ''ਚ ਸਾਡੀ ਕੋਈ ਭੂਮਿਕਾ ਨਹੀਂ

Wednesday, Oct 30, 2024 - 09:44 AM (IST)

ਭਾਰਤ-ਚੀਨ ਸਮਝੌਤੇ ''ਤੇ ਅਮਰੀਕਾ ਦਾ ਬਿਆਨ, ਕਿਹਾ- ਇਸ ''ਚ ਸਾਡੀ ਕੋਈ ਭੂਮਿਕਾ ਨਹੀਂ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਨੇ ਕਿਹਾ ਕਿ ਉਹ ਭਾਰਤ-ਚੀਨ ਸਰਹੱਦ 'ਤੇ ਤਣਾਅ ਘੱਟ ਹੋਣ ਦਾ ਸਵਾਗਤ ਕਰਦਾ ਹੈ ਅਤੇ ਕਿਹਾ ਕਿ ਨਵੀਂ ਦਿੱਲੀ ਨੇ ਇਸ ਸਬੰਧ ਵਿਚ ਉਸ ਨੂੰ ਸੂਚਿਤ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਕਤਲ ਦੇ ਡਰੋਂ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਵਧਾਈ ਗਈ ਸੁਰੱਖਿਆ

PunjabKesari

ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਆਪਣੀ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ 'ਚ ਪੱਤਰਕਾਰਾਂ ਨੂੰ ਕਿਹਾ, 'ਅਸੀਂ ਭਾਰਤ ਅਤੇ ਚੀਨ ਵਿਚਾਲੇ ਹੋਣ ਵਾਲੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਅਸੀਂ ਸਮਝਦੇ ਹਾਂ ਕਿ ਦੋਵਾਂ ਦੇਸ਼ਾਂ ਨੇ ਅਸਲ ਕੰਟਰੋਲ ਰੇਖਾ 'ਤੇ ਟਕਰਾਅ ਵਾਲੇ ਬਿੰਦੂਆਂ ਤੋਂ ਸੈਨਿਕਾਂ ਨੂੰ ਵਾਪਸ ਸੱਦਣ ਲਈ ਸ਼ੁਰੂਆਤੀ ਕਦਮ ਚੁੱਕੇ ਹਨ। ਅਸੀਂ ਸਰਹੱਦ 'ਤੇ ਤਣਾਅ ਦੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸੁਆਗਤ ਕਰਦੇ ਹਾਂ।' ਮਿਲਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅਮਰੀਕਾ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ, "ਅਸੀਂ ਆਪਣੇ ਭਾਰਤੀ ਭਾਈਵਾਲਾਂ ਨਾਲ ਗੱਲ ਕੀਤੀ ਹੈ ਅਤੇ ਸਾਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ, ਪਰ ਅਸੀਂ ਇਸ ਹੱਲ ਵਿੱਚ ਕੋਈ ਭੂਮਿਕਾ ਨਹੀਂ ਨਿਭਾਈ ਹੈ।"

ਇਹ ਵੀ ਪੜ੍ਹੋ: 2 ਲੱਖ ਭਾਰਤੀ ਵਿਦਿਆਰਥੀਆਂ 'ਤੇ ਟਿਕੀ ਹੈ ਕੈਨੇਡਾ ਦੀ 20 ਫ਼ੀਸਦੀ ਅਰਥ-ਵਿਵਸਥਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News