ਗਾਜ਼ਾ ਨੂੰ ਹਵਾਈ ਰਸਤਿਓਂ ਮਨੁੱਖੀ ਸਹਾਇਤਾ ਭੇਜੇਗਾ ਅਮਰੀਕਾ, ਰਾਸ਼ਟਰਪਤੀ ਬਾਈਡਨ ਨੇ ਦਿੱਤੀ ਮਨਜ਼ੂਰੀ
Saturday, Mar 02, 2024 - 04:13 AM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਹਵਾਈ ਜਹਾਜ਼ਾਂ ਰਾਹੀਂ ਗਾਜ਼ਾ ਵਿਖੇ ਮਨੁੱਖੀ ਸਹਾਇਤਾ ਪਹੁੰਚਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਜਲਦੀ ਹੀ ਹਵਾਈ ਰਸਤਿਓਂ ਗਾਜ਼ਾ ਨੂੰ ਮਨੁੱਖੀ ਪਹੁੰਚਾਉਣਾ ਸ਼ੁਰੂ ਕਰੇਗਾ।
ਇਹ ਵੀ ਪੜ੍ਹੋ- ਰਾਹਤ ਸਮੱਗਰੀ ਉਡੀਕ ਰਹੇ ਫਲਸਤੀਨੀਆਂ 'ਤੇ ਇਜ਼ਰਾਈਲ ਨੇ ਕੀਤੀ ਏਅਰਸਟ੍ਰਾਈਕ, 104 ਲੋਕਾਂ ਦੀ ਹੋਈ ਮੌਤ
ਬਾਈਡਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦੋਂ ਇਕ ਦਿਨ ਪਹਿਲਾਂ ਹੀ ਇਜ਼ਰਾਈਲੀ ਸੈਨਿਕਾਂ ਨਾਲ ਹੋਈ ਮੁਠਭੇੜ ਦੌਰਾਨ ਕਈ ਫਲਸਤੀਨੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਗਾਜ਼ਾ 'ਚ ਬੀਤੇ ਦਿਨ ਰਾਹਤ ਸਮੱਗਰੀ ਦੀ ਉਡੀਕ ਕਰ ਰਹੇ ਫਲਸਤੀਨੀਆਂ 'ਤੇ ਇਜ਼ਰਾਈਲ ਨੇ ਹਵਾਈ ਹਮਲਾ ਕਰ ਦਿੱਤਾ ਸੀ, ਜਿਸ 'ਚ 100 ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋ ਗਈ ਸੀ, ਜਦਕਿ 700 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e