'ਅਫਗਾਨਿਸਤਾਨ 'ਚ ਸਾਂਝੇ ਹਿੱਤਾਂ 'ਤੇ ਭਾਰਤ ਨਾਲ ਮਿਲ ਕੇ ਕੰਮ ਕਰੇਗਾ ਅਮਰੀਕਾ'

Wednesday, Nov 17, 2021 - 10:48 AM (IST)

'ਅਫਗਾਨਿਸਤਾਨ 'ਚ ਸਾਂਝੇ ਹਿੱਤਾਂ 'ਤੇ ਭਾਰਤ ਨਾਲ ਮਿਲ ਕੇ ਕੰਮ ਕਰੇਗਾ ਅਮਰੀਕਾ'

ਵਾਸ਼ਿੰਗਟਨ/ਨਵੀਂ ਦਿੱਲੀ (ਯੂ.ਐੱਨ.ਆਈ.): ਅਫਗਾਨਿਸਤਾਨ ਲਈ ਅਮਰੀਕਾ ਦੇ ਵਿਸ਼ੇਸ਼ ਪ੍ਰਤੀਨਿਧੀ ਥਾਮਸ ਵੈਸਟ ਨੇ ਕਿਹਾ ਹੈ ਕਿ ਅਮਰੀਕਾ 'ਇਕ ਸਥਿਰ ਅਤੇ ਸ਼ਾਂਤੀਪੂਰਨ ਅਫਗਾਨਿਸਤਾਨ ਵਿਚ ਸਾਂਝੇ ਹਿੱਤਾਂ' 'ਤੇ ਆਪਣੇ ਕਰੀਬੀ ਦੋਸਤ ਭਾਰਤ ਨਾਲ ਮਿਲ ਕੇ ਕੰਮ ਕਰੇਗਾ। ਵੈਸਟ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨਾਲ ਹੋਈ ਮੀਟਿੰਗ ਤੋਂ ਬਾਅਦ ਟਵੀਟ ਕੀਤਾ ਕਿ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਸੰਯੁਕਤ ਸਕੱਤਰ ਜੇਪੀ ਸਿੰਘ ਅਤੇ ਹੋਰਾਂ ਨਾਲ ਅੱਜ ਨਵੀਂ ਦਿੱਲੀ ਵਿਚ ਬੈਠਕ ਕਰ ਕੇ ਖੁਸ਼ੀ ਹੋਈ।'' ਉਹਨਾਂ ਨੇ ਕਿਹਾ,''ਇੱਕ ਸਥਿਰ ਅਤੇ ਸ਼ਾਂਤੀਪੂਰਨ ਅਫਗਾਨਿਸਤਾਨ ਵਿੱਚ ਮਹੱਤਵਪੂਰਨ ਸਾਂਝੇ ਹਿੱਤਾਂ ਨੂੰ ਸੰਬੋਧਿਤ ਕਰਨ ਲਈ ਆਪਣੇ ਨਜ਼ਦੀਕੀ ਦੋਸਤ ਭਾਰਤ ਨਾਲ ਅਸੀਂ ਮਿਲ ਕੇ ਕੰਮ ਕਰਾਂਗੇ।'' 

PunjabKesari

ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਦੋਵਾਂ ਧਿਰਾਂ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ, ਅਫਗਾਨਿਸਤਾਨ 'ਤੇ 10 ਨਵੰਬਰ ਨੂੰ ਨਵੀਂ ਦਿੱਲੀ ਵਿੱਚ NSA ਦੀ ਖੇਤਰੀ ਸੁਰੱਖਿਆ ਵਾਰਤਾ, ਅਫਗਾਨਿਸਤਾਨ ਦੇ ਅੰਦਰ ਅਤੇ ਬਾਹਰ ਲੋਕਾਂ ਦੀ ਆਵਾਜਾਈ, ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ਵਵਿਆਪੀ ਯਤਨਾਂ ਦਾ ਤਾਲਮੇਲ ਕਰਨ ਲਈ ਚਰਚਾ ਕੀਤੀ। ਖੇਤਰੀ ਸੁਰੱਖਿਆ ਮੁੱਦਿਆਂ ਅਤੇ ਆਪਸੀ ਹਿੱਤਾਂ ਦੇ ਹੋਰ ਦੁਵੱਲੇ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। 

PunjabKesari

ਪੜ੍ਹੋ ਇਹ ਅਹਿਮ ਖਬਰ -ਖੁਸ਼ਖ਼ਬਰੀ : ਦੁਬਈ ਨੇ ਵੀਜ਼ਾ ਨਿਯਮਾਂ 'ਚ ਦਿੱਤੀ ਢਿੱਲ, ਲੱਖਾਂ ਭਾਰਤੀ ਕਾਮਿਆਂ ਨੂੰ ਹੋਵੇਗਾ ਫਾਇਦਾ

ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ,''ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਅਫਗਾਨਿਸਤਾਨ ਲਈ ਅਮਰੀਕਾ ਦੇ ਵਿਸ਼ੇਸ਼ ਪ੍ਰਤੀਨਿਧੀ ਥਾਮਸ ਵੈਸਟ ਨਾਲ ਬੈਠਕ ਕੀਤੀ ਅਤੇ ਅਫਗਾਨਿਸਤਾਨ 'ਚ ਹਾਲ ਹੀ ਦੇ ਘਟਨਾਕ੍ਰਮ ਅਤੇ ਸਾਂਝੇ ਹਿੱਤਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ।''

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News