ਅਮਰੀਕੀ ਸਾਂਸਦ ਨੇ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

11/03/2021 10:20:10 AM

ਵਾਸ਼ਿੰਗਟਨ (ਭਾਸ਼ਾ): ਅਮਰੀਕੀ ਸੰਸਦ ਮੈਂਬਰ ਬਰੈਂਡਨ ਬੋਇਲ ਨੇ ਭਾਰਤ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੈਨਸਿਲਵੇਨੀਆ ਦੇ ਸੰਸਦ ਮੈਂਬਰ ਬੋਇਲ ਨੇ ਮੰਗਲਵਾਰ ਨੂੰ ਅਮਰੀਕੀ ਪ੍ਰਤੀਨਿਧੀ ਸਭਾ 'ਚ ਕਿਹਾ,''ਮੈਡਮ ਸਪੀਕਰ, ਮੈਂ ਨਵੰਬਰ 1984 'ਚ ਭਾਰਤ 'ਚ ਹੋਏ ਸਿੱਖ ਵਿਰੋਧੀ ਦੰਗਿਆਂ ਬਾਰੇ ਗੱਲ ਕਰਨਾ ਚਾਹੁੰਦਾ ਹਾਂ, ਜਿਸ ਨੂੰ ਸਿੱਖ ਕਤਲੇਆਮ ਵੀ ਕਿਹਾ ਜਾਂਦਾ ਹੈ।'' ਭਾਰਤ ਦੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ 31 ਅਕਤੂਬਰ 1984 ਨੂੰ ਉਹਨਾਂ ਦੇ ਦੋ ਸਿੱਖ ਅੰਗ ਰੱਖਿਅਕਾਂ ਦੁਆਰਾ ਕਤਲ ਕੀਤੇ ਜਾਣ ਤੋਂ ਬਾਅਦ ਦੇਸ਼ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ। 

ਪੜ੍ਹੋ ਇਹ ਅਹਿਮ ਖਬਰ - ਗ੍ਰੀਨਲੈਂਡ 'ਚ ਬਰਫ ਪਿਘਲਣ ਨਾਲ ਧਰਤੀ 'ਤੇ ਭਿਆਨਕ ਹੜ੍ਹ ਦਾ ਖਤਰਾ, ਚਿਤਾਵਨੀ ਜਾਰੀ

ਬੋਇਲ ਨੇ ਕਿਹਾ ਕਿ ਅੱਜ ਅਮਰੀਕਾ ਵਿੱਚ ਸਵਾ ਲੱਖ ਤੋਂ ਵੱਧ ਸਿੱਖ ਹਨ, ਜੋ 130 ਸਾਲ ਪਹਿਲਾਂ ਇੱਥੇ ਆਉਣੇ ਸ਼ੁਰੂ ਹੋਏ ਸਨ। ਉਨ੍ਹਾਂ ਨੇ ਕਿਹਾ,''ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਨਵੰਬਰ 1984 ਨੂੰ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਕਈ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ ਸੀ। ਉਸ ਦਿਨ ਦੇ ਤੜਕੇ ਪਹਿਲੇ ਸਿੱਖ ਵਿਅਕਤੀ ਨੂੰ ਮਾਰਿਆ ਗਿਆ ਸੀ ਅਤੇ ਇਹ ਹਿੰਸਾ ਤਿੰਨ ਦਿਨਾਂ ਤੱਕ ਚੱਲੀ ਸੀ, ਜਿਸ ਵਿੱਚ ਸਿੱਖ ਭਾਈਚਾਰੇ ਦੇ ਹਜ਼ਾਰਾਂ ਲੋਕ ਮਾਰੇ ਗਏ ਸਨ। ਇਸ ਕਤਲੇਆਮ ਤੋਂ ਬਾਅਦ, ਕਥਿਤ ਤੌਰ 'ਤੇ ਲਗਭਗ 20,000 ਸਿੱਖਾਂ ਨੂੰ ਭੱਜਣ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਅਣਗਿਣਤ ਲੋਕਾਂ ਵਿਸਥਾਪਿਤ ਹੋਏ।'' ਸਾਂਸਦ ਨੇ ਕਿਹਾ,''ਮੈਡਮ ਸਪੀਕਰ ਸਿੱਖ ਕਤਲੇਆਮ ਨੂੰ ਯਾਦ ਕਰਨਾ ਉਹਨਾਂ ਸਾਰੇ ਪੀੜਤ ਪਰਿਵਾਰਾਂ ਲਈ ਨਿਆਂ ਅਤੇ ਜਵਾਬਦੇਹੀ ਦੀ ਲੜਾਈ ਵਿਚ ਇਕ ਮਹੱਤਵਪੂਰਨ ਅਤੇ ਇਤਿਹਾਸਿਕ ਕਦਮ ਹੈ।''

ਨੋਟ- ਸਿੱਖ ਕਤਲੇਆਮ ਪੀੜਤਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੁਮੈਂਟ ਕਰ ਦਿਓ ਰਾਏ।


Vandana

Content Editor

Related News