ਅਮਰੀਕਾ ''ਚ ਵਧੀ ਵਿਦੇਸ਼ੀ ਨਾਗਰਿਕਾਂ ਦੀ ਗਿਣਤੀ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਅੰਕੜਿਆਂ ਨੇ ਫੜੀ ਰਫ਼ਤਾਰ

12/01/2023 5:30:46 PM

ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਅਬਾਦੀ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਸ ਸਾਲ ਅਕਤੂਬਰ ਮਹੀਨੇ ਤੱਕ ਦੇਸ਼ 'ਚ ਕਾਨੂੰਨੀ ਅਤੇ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਦੀ ਗਿਣਤੀ 5 ਕਰੋੜ ਦੇ ਕਰੀਬ ਪਹੁੰਚ ਗਈ ਹੈ। ਇਕ ਸਟੱਡੀ ਮੁਤਾਬਕ ਇਸ ਅੰਕੜੇ 'ਚ ਜੋ ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ 45 ਲੱਖ ਦਾ ਵਾਧਾ ਹੋਇਆ ਹੈ। ਹੁਣ ਦੇਸ਼ 'ਚ ਵਿਦੇਸ਼ੀ ਨਾਗਰਿਕਾਂ ਦੀ ਗਿਣਤੀ ਦੇਸ਼ ਦੀ ਕੁੱਲ ਆਬਾਦੀ ਦਾ 15 ਫ਼ੀਸਦੀ ਹਿੱਸਾ ਹੈ। 

ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਹਰ ਮਹੀਨੇ ਔਸਤਨ 1,37,000 ਦੇ ਹਿਸਾਬ ਨਾਲ ਦੇਸ਼ 'ਚ ਵਿਦੇਸ਼ੀ ਨਾਗਰਿਕਾਂ ਦੀ ਆਬਾਦੀ ਵਧੀ ਹੈ, ਜਦਕਿ ਟਰੰਪ ਦੇ ਕਾਰਜਕਾਲ ਸਮੇਂ ਇਹ ਅੰਕੜਾ 42,000 ਦੇ ਕਰੀਬ ਸੀ। ਇਸ ਵਧਦੀ ਹੋਈ ਆਬਾਦੀ 'ਚ ਵੱਡਾ ਹਿੱਸਾ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਦਾ ਹੈ। ਇਸ ਵਿਦੇਸ਼ੀ ਆਬਾਦੀ ਦਾ ਲਗਭਗ 75 ਫ਼ੀਸਦੀ ਹਿੱਸਾ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ 'ਚ ਰਹਿ ਰਿਹਾ ਹੈ। 

ਇਹ ਵੀ ਪੜ੍ਹੋ- ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਪ੍ਰਿੰਸੀਪਲ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

ਇਸ ਆਬਾਦੀ 'ਚ ਸਭ ਤੋਂ ਵੱਡਾ ਹਿੱਸਾ ਦੱਖਣੀ ਅਮਰੀਕਾ, ਸੈਂਟਰਲ ਅਮਰੀਕਾ, ਕੈਰੇਬੀਅਨ ਖੇਤਰ ਅਤੇ ਮਿਡਲ ਈਸਟ ਤੋਂ ਆਏ ਹੋਏ ਵਿਦੇਸ਼ੀ ਨਾਗਰਿਕਾਂ ਦਾ ਹੈ। ਦੱਖਣੀ ਅਮਰੀਕਾ ਤੋਂ ਆਏ ਵਿਦੇਸ਼ੀ ਨਾਗਰਿਕਾਂ ਦੀ ਗਿਣਤੀ ਸਾਲ 2021 ਤੋਂ ਬਾਅਦ 29 ਲੱਖ ਤੱਕ ਵਧੀ ਹੈ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harpreet SIngh

This news is Content Editor Harpreet SIngh