ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ- ਭਾਰਤ ਸਫ਼ਲਤਾ ਦੀ ਅਸਾਧਾਰਨ ਕਹਾਣੀ
Thursday, Jan 18, 2024 - 10:25 AM (IST)
ਦਾਵੋਸ (ਭਾਸ਼ਾ) - ਭਾਰਤ ਨੂੰ ‘ਅਸਾਧਾਰਨ ਸਫ਼ਲਤਾ ਦੀ ਕਹਾਣੀ’ ਦੱਸਦੇ ਹੋਏ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਭਾਰਤ ਦੇ ਲੋਕਾਂ ਲਈ ਬਹੁਤ ਫਾਇਦੇਮੰਦ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਧਰਮਿੰਦਰ ਦੇ ਜਵਾਈ ਦਾ ਕਿਸੇ ਹੋਰ ਨਾਲ ਚੱਲ ਰਿਹਾ ਅਫੇਅਰ, ਧੀ ਈਸ਼ਾ ਦਿਓਲ ਲਵੇਗੀ ਤਲਾਕ!
ਇਥੇ ਵਰਲਡ ਇਕਨਾਮਿਕ ਫੋਰਮ ਦੀ ਸਾਲਾਨਾ ਮੀਟਿੰਗ 2024 ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਚੰਗੇ ਸਬੰਧ ਹਨ ਅਤੇ ਉਨ੍ਹਾਂ ਦੀ ਗੱਲਬਾਤ ਭਾਰਤ-ਅਮਰੀਕਾ ਸਬੰਧਾਂ ਸਮੇਤ ਸਾਰੇ ਪਹਿਲੂਆਂ ਨੂੰ ਕਵਰ ਕਰਦੀ ਹੈ।
ਇਹ ਖ਼ਬਰ ਵੀ ਪੜ੍ਹੋ : ਕੋਚੇਲਾ 2024 ’ਚ ਪੇਸ਼ਕਾਰੀ ਦੇਣਗੇ ਏ. ਪੀ. ਢਿੱਲੋਂ, ਦਿਲਜੀਤ ਦੋਸਾਂਝ ਤੋਂ ਬਾਅਦ ਬਣੇ ਦੂਜੇ ਪੰਜਾਬੀ ਕਲਾਕਾਰ
ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਦੇ ਵਿਸਤਾਰ ਦੀ ਪ੍ਰਸ਼ੰਸਾ ਕਰਦਿਆਂ ਬਲਿੰਕਨ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਲੋਕਤੰਤਰ ਅਤੇ ਬੁਨਿਆਦੀ ਅਧਿਕਾਰਾਂ ਸਮੇਤ ਸਾਰੇ ਪਹਿਲੂਆਂ 'ਤੇ ਲਗਾਤਾਰ ਗੱਲਬਾਤ ਵਿਚ ਰੁੱਝੇ ਰਹਿੰਦੇ ਹਨ। ਉਨ੍ਹਾਂ ਕਿਹਾ, ‘ਇਹ ਉਸ ਅਸਲ ਸੰਵਾਦ ਦਾ ਹਿੱਸਾ ਹੈ, ਜੋ ਸਾਡੇ ਵਿਚਕਾਰ ਹਮੇਸ਼ਾ ਹੁੰਦਾ ਰਿਹਾ ਹੈ।’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।