ਸਮਾਂ ਹੱਦ ਖਤਮ ਹੋਣ ਦੇ ਬਾਵਜੂਦ ਅਮਰੀਕੀ ਸੁਰੱਖਿਆ ਵਿਚ ਹਨ ਮਾਂ-ਪਿਓ ਤੋਂ ਵੱਖ ਕੀਤੇ 700 ਬੱਚੇ
Friday, Jul 27, 2018 - 04:21 PM (IST)

ਲਾਸ ਏਂਜਲਸ (ਏ.ਐਫ.ਪੀ.)- ਅਮਰੀਕੀ ਸਰਕਾਰ ਨੇ ਅੱਜ ਕਿਹਾ ਕਿ ਮੈਕਸੀਕੋ ਦੀ ਸਰਹੱਦ 'ਤੇ ਉਸ ਨੇ ਸੈਂਕੜੇ ਪਰਿਵਾਰਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਵੱਖ ਕਰਕੇ ਰੱਖਿਆ ਸੀ, ਉਨ੍ਹਾਂ ਨੂੰ ਅਦਾਲਤੀ ਹੁਕਮ ਵਿਚ ਤੈਅ ਸਮਾਂ-ਹੱਦ ਖਤਮ ਹੋਣ ਦੇ ਬਾਵਜੂਦ ਮਾਤਾ-ਪਿਤਾ ਨਾਲ ਮਿਲਵਾਇਆ ਨਹੀਂ ਗਿਆ ਹੈ। ਕੈਲੀਫੋਰਨੀਆ ਦੀ ਇਕ ਫੈਡਰਲ ਅਦਾਲਤ ਦੇ ਜੱਜ ਨੇ ਕਿਹਾ ਕਿ ਸਥਾਨਕ ਸਮੇਂ ਅਨੁਸਾਰ 6 ਵਜੇ ਸ਼ਾਮ ਤੱਕ ਸਾਰੇ ਯੋਗ ਪਰਿਵਾਰਾਂ ਨੂੰ ਇਕਜੁੱਟ ਕੀਤਾ ਜਾਵੇ। ਅਧਿਕਾਰੀਆਂ ਨੇ ਅਦਾਲਤ ਵਿਚ ਦਾਖਲ ਹਲਫਨਾਮੇ ਵਿਚ ਦੱਸਿਆ ਕਿ ਪੰਜ ਸਾਲ ਅਤੇ ਉਸ ਤੋਂ ਜ਼ਿਆਦਾ ਉਮਰ ਦੇ 1442 ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਵਾ ਦਿੱਤਾ ਗਿਆ ਹੈ। ਹਲਫਨਾਮੇ ਵਿਚ ਦੱਸਿਆ ਗਿਆ ਹੈ ਕਿ ਅਜੇ 700 ਤੋਂ ਜ਼ਿਆਦਾ ਬੱਚੇ ਸਰਕਾਰ ਦੀ ਸੁਰੱਖਿਆ ਵਿਚ ਹਨ। ਸਰਕਾਰ ਨੇ ਕਿਹਾ ਹੈ ਕਿ ਅਦਾਲਤ ਦੀ ਸਮਾਂ ਹੱਦ ਪੂਰੀ ਕੀਤੀ ਗਈ ਹੈ। ਅਜਿਹੇ ਮਾਮਲੇ ਹਨ ਜਿਨ੍ਹਾਂ ਵਿਚ ਪਰਿਵਾਰਕ ਰਿਸ਼ਤਿਆਂ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦਾ ਕੋਈ ਅਪਰਾਧਕ ਰਿਕਾਰਡ ਹੈ ਜਾਂ ਉਨ੍ਹਾਂ ਨੂੰ ਕੋਈ ਬੀਮਾਰੀ ਹੈ। ਇਸ ਲਈ ਇਹ ਪਰਿਵਾਰ ਅਯੋਗ ਹਨ।