ਅਮਲੋਹ ਦੀ ਅਮਰੀਨ ਢਿੱਲੋਂ ਦੇ ਕੈਨੇਡਾ 'ਚ ਚਰਚੇ, ਪਾਇਲਟ ਬਣ ਵਧਾਇਆ ਮਾਣ

11/30/2023 11:05:09 AM

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਰਹਿ ਰਹੀ ਅਮਰੀਨ ਢਿੱਲੋਂ ਨੇ ਭਾਈਚਾਰੇ ਦਾ ਮਾਣ ਵਧਾਇਆ ਹੈ। ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ-ਡਵੀਜ਼ਨ ਦੇ ਪਿੰਡ ਚਹਿਲਾਂ ਦੀ ਅਮਰੀਨ ਢਿੱਲੋਂ ਨੇ ਕੈਨੇਡਾ ਵਿਚ ਪਾਇਲਟ ਬਣ ਕੇ ਆਪਣੇ ਪਿੰਡ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਜਿਸ ਕਾਰਨ ਪੂਰੇ ਜ਼ਿਲ੍ਹੇ ਦੇ ਲੋਕ ਮਾਣ ਮਹਿਸੂਸ ਕਰ ਰਹੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਦਸੰਬਰ 'ਚ ਸ਼ੁਰੂ ਕਰੇਗਾ ਵੀਜ਼ਾ ਰੀਨਿਊਅਲ ਪ੍ਰੋਗਰਾਮ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

ਅਮਰੀਨ ਕੌਰ ਢਿੱਲੋਂ ਦਾ ਜਨਮ 2004 ਵਿੱਚ ਗੁਰਸ਼ਮਿੰਦਰ ਸਿੰਘ ਢਿੱਲੋਂ ਅਤੇ ਕਮਲਜੀਤ ਕੌਰ ਦੇ ਘਰ ਪਿੰਡ ਚਹਿਲਾਂ ਵਿੱਚ ਹੋਇਆ। ਉਸ ਨੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੀ ਮੁੱਢਲੀ ਸਿੱਖਿਆ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿੱਚ ਪ੍ਰਾਪਤ ਕੀਤੀ। ਉਸ ਦੇ ਦਾਦਾ ਗੁਰਪ੍ਰਤਾਪ ਸਿੰਘ ਢਿੱਲੋਂ ਕੈਨੇਡਾ ਵਿੱਚ ਐਨ.ਆਰ.ਆਈ. ਸਨ, ਜਿਨ੍ਹਾਂ ਦੀ ਬਦੌਲਤ ਪੂਰੇ ਪਰਿਵਾਰ ਨੂੰ ਕੈਨੇਡਾ ਦੀ ਪੀ.ਆਰ. ਮਿਲੀ। ਪਰਿਵਾਰ 2010 ਵਿੱਚ ਸਰੀ ਚਲਾ ਗਿਆ, ਜਿੱਥੇ ਉਸਨੇ ਅਰਬਿਸਟ ਕੋਲੰਬੀਆ ਇੰਸਟੀਚਿਊਟ ਆਫ ਟੈਕਨਾਲੋਜੀ ਵਿੱਚ ਪੜ੍ਹਾਈ ਕੀਤੀ, ਜਿਸਦਾ ਫਲ ਉਸ ਨੂੰ ਮਿਲਿਆ ਅਤੇ ਉਸਨੂੰ ਇੱਕ ਪਾਇਲਟ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ। ਉਸ ਦੀ ਵੱਡੀ ਭੈਣ ਸਰਗੁਣ ਢਿੱਲੋਂ ਵੀ ਕੈਨੇਡਾ ਵਿੱਚ ਭੰਗੜਾ ਅਤੇ ਗਿੱਧਾ ਅਕੈਡਮੀ ਚਲਾ ਰਹੀ ਹੈ ਅਤੇ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਦਾ ਯਤਨ ਕਰ ਰਹੀ ਹੈ। ਉਨ੍ਹਾਂ ਦੇ ਦਾਦਾ ਦਰਸ਼ਨ ਸਿੰਘ ਢਿੱਲੋਂ ਨੇ 38 ਸਾਲਾਂ ਤੱਕ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਕੀਤੀ, ਜਿੱਥੇ ਉਨ੍ਹਾਂ ਨੇ ਆਪਣੀ ਸ਼ਾਨਦਾਰ ਸੇਵਾ ਲਈ ਕਈ ਮੈਡਲ ਜਿੱਤੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana