ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵਿਖੇ ਅੰਮ੍ਰਿਤ ਸੰਚਾਰ 2 ਅਪ੍ਰੈਲ ਨੂੰ

Friday, Mar 31, 2023 - 01:00 PM (IST)

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵਿਖੇ ਅੰਮ੍ਰਿਤ ਸੰਚਾਰ 2 ਅਪ੍ਰੈਲ ਨੂੰ

ਮਿਲਾਨ/ਇਟਲੀ (ਸਾਬੀ ਚੀਨੀਆ): ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਦੁਆਰਾ ਖਾਲਸੇ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਅੰਮ੍ਰਿਤ ਸੰਚਾਰ 2 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 2 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸਮੂਹ ਸਿੱਖ ਸੰਗਤ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।  

PunjabKesari

ਪੜ੍ਹੋ ਇਹ ਅਹਿਮ ਖ਼ਬਰ-50 ਹਜ਼ਾਰ 'ਚ ਪਾਓ USA ਤੇ Canada ਦਾ 10 ਸਾਲ ਦਾ ਵੀਜ਼ਾ 

ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਵਿੱਚਲੀ ਸੰਗਤ ਨੂੰ ਬੇਨਤੀ ਕਰਦਿਆ ਕਿਹਾ ਕਿ ਵੱਧ ਤੋਂ ਵੱਧ ਪਰਿਵਾਰ ਅੰਮ੍ਰਿਤ ਸੰਚਾਰ ਲਈ ਆਪਣਾ ਨਾਮ ਲਿਖਵਾਉਣ ਅਤੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਦਾ ਲਾਹਾ ਲੈਣ ਅਤੇ ਗੁਰੁ ਵਾਲੇ ਬਣਨ। ਉਹਨਾਂ ਕਿਹਾ ਕਿ ਜਿਹਨਾਂ ਨੇ ਵੀ ਅੰਮ੍ਰਿਤਪਾਣ ਕਰਨਾ ਹੈ। ਉਹ ਕੇਸ਼ੀ ਇਸ਼ਨਾਨ ਕਰਕੇ ਸਮੇ ਸਿਰ ਗੁਰਦੁਆਰਾ ਪਹੁੰਚਣ। ਉਹਨਾਂ ਕਿਹਾ ਕਿ ਅੰਮ੍ਰਿਤ ਅਭਿਲਾਖੀਆਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਕਰਾਰ ਭੇਟਾ ਰਹਿਤ ਦਿੱਤੇ ਜਾਣਗੇ। ਇਸ ਮੌਕੇ ਗੁਰੁ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News