ਗੁਰੂ ਦੇ ਸਿੰਘ ਸਜਾਉਣ ਲਈ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਮਹਾਨ ਅੰਮ੍ਰਿਤ ਸੰਚਾਰ 10 ਜਨਵਰੀ 2026 ਨੂੰ
Friday, Jan 09, 2026 - 01:24 PM (IST)
ਨੋਵੇਲਾਰਾ (ਕੈਂਥ)- ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰੇਜੋ ਇਮੀਲੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਮਹਾਨ ਅੰਮ੍ਰਿਤ ਸੰਚਾਰ 10 ਜਨਵਰੀ 2026 ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਸਮਾਂ ਦੁਪਹਿਰ 2 ਵਜੇ ਨਿਸ਼ਚਿਤ ਕੀਤਾ ਗਿਆ ਹੈ। ਸਮੂਹ ਅੰਮ੍ਰਿਤ ਅਭਿਲਾਖੀ ਸੰਗਤਾਂ ਨੂੰ ਸਮੇਂ ਸਿਰ ਕੇਸੀਂ ਇਸ਼ਨਾਨ ਕਰਕੇ, ਸਾਫ ਕੱਪੜੇ ਪਹਿਨ ਕੇ ਤਿਆਰ ਹੋ ਕੇ ਆਉਣ ਦੀ ਪ੍ਰਬੰਧਕਾਂ ਵੱਲੋਂ ਅਪੀਲ ਕੀਤੀ ਗਈ ਹੈ। ਕਕਾਰ ਹਮੇਸ਼ਾ ਦੀ ਤਰ੍ਹਾਂ ਤੁਸੀਂ ਗੁਰਦੁਆਰਾ ਸਾਹਿਬ ਤੋਂ ਪ੍ਰਾਪਤ ਕਰ ਸਕਦੇ ਹੋ।

ਜ਼ਿਕਰਯੋਗ ਹੈ ਕਿ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਰਾ ਸਾਲ ਹੀ ਵੱਖ-ਵੱਖ ਧਾਰਮਿਕ ਸਮਾਗਮ ਉਲੀਕੇ ਜਾਂਦੇ ਰਹਿੰਦੇ ਹਨ। ਇਸ ਵੇਲੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਇਟਲੀ ਵਿੱਚ ਇਤਿਹਾਸਕ ਮਹੱਤਤਾ ਰੱਖਦਾ ਹੈ ਅਤੇ ਇਟਲੀ ਵਿੱਚ ਹੋਣ ਵਾਲੇ ਇਤਿਹਾਸਕ ਕਾਰਜਾਂ ਵਿੱਚ ਹਮੇਸ਼ਾ ਹੀ ਮੋਹਰੀ ਰਿਹਾ ਹੈ।
