ਇਟਲੀ ''ਚ ਅੰਮ੍ਰਿਤ ਸੰਚਾਰ ਸਮਾਗਮ, 30 ਪ੍ਰਾਣੀਆ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ

Tuesday, Apr 29, 2025 - 01:11 PM (IST)

ਇਟਲੀ ''ਚ ਅੰਮ੍ਰਿਤ ਸੰਚਾਰ ਸਮਾਗਮ, 30 ਪ੍ਰਾਣੀਆ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਮਨਾਉਂਦਿਆ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਹਨਾਂ ਸਮਾਗਮਾਂ ਦੀ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਰਿਜੋ ਕਲਾਬਰੀਆ ਵਿਖੇ ਅੰਮ੍ਰਿਤ ਸੰਚਾਰ ਆਯੋਜਿਤ ਕੀਤਾ ਗਿਆ। ਇਹ ਅੰਮ੍ਰਿਤ ਸੰਚਾਰ ਸ੍ਰੀ ਗੁਰੁ ਗ੍ਰੰਥ ਸਾਹਿਬ ਸੇਵਾ ਸੰਭਾਲ ਦਮਦਮੀ ਟਕਸਾਲ ਇਟਲੀ (ਪੰਚ ਪ੍ਰਧਾਨੀ) ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ 30 ਪ੍ਰਾਣੀਆ ਨੇ ਅੰਮ੍ਰਿਤਪਾਣ ਕੀਤਾ।

ਪੜ੍ਹੋ ਇਹ ਅਹਿਮ ਖ਼ਬਰ-ਚੋਣ ਜਿੱਤਣ ਤੋਂ ਬਾਅਦ Mark Carney ਨੇ Trump 'ਤੇ ਵਿੰਨ੍ਹਿਆ ਨਿਸ਼ਾਨਾ

ਇਸ ਅੰਮ੍ਰਿਤ ਸੰਚਾਰ ’ਚ ਗੁਰੂ ਵਾਲੇ ਬਣਨ ਵਾਲੇ ਸਿੰਘਾਂ ਲਈ ਕੱਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ। ਗੁਰਦੁਆਰਾ ਸਾਹਿਬ  ਵੱਲੋਂ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਪਾਣ ਕਰਨ ਵਾਲਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪੰਚ ਪ੍ਰਧਾਨੀ ਵੱਲੋਂ ਗਿਆਨੀ ਸੁਰਜੀਤ ਸਿੰਘ ਖੰਡੇਵਾਲਾ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਵਿੱਚ ਪਹਿਲੀ ਵਾਰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਨੂੰ ਗੁਰੂ ਹੁਕਮਾਂ ਅਨੁਸਾਰ ਖੰਡੇ ਬਾਟੇ ਦੀ ਪਹੁਲ ਛੱਕ ਕੇ ਗੁਰੁ ਵਾਲੇ ਬਣਨਾ ਚਾਹੀਦਾ ਹੈ। ਉਹਨਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਅੰਮ੍ਰਿਤ ਸੰਚਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਧਾਈ ਦੀਆਂ ਪਾਤਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News