ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਕਰਵਾਇਆ ਗਿਆ ਅੰਮ੍ਰਿਤ ਸੰਚਾਰ ਸਮਾਗਮ

03/28/2023 11:31:50 AM

ਮਿਲਾਨ/ਇਟਲੀ (ਸਾਬੀ ਚੀਨੀਆ): ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਸਹਿਜ ਪਾਠ ਦੇ ਭੋਗ ਪਾਏ ਗਏ। ਅਤੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਸਾਥੀਆਂ, ਬੱਚਿਆਂ ਅਤੇ ਭਾਈ ਬਲਕਾਰ ਸਿੰਘ, ਭਾਈ ਵਿਕਰਮਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਇੰਗਲੈਂਡ ਤੋਂ ਪਹੁੰਚੇ ਪੰਜ ਪਿਆਰਿਆਂ ਦੇ ਜਥੇ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 2 ਦਰਜਨ ਦੇ ਕਰੀਬ ਪ੍ਰਾਣੀ ਖੰਡੇ ਵਾਟੇ ਦਾ ਪਾਹੁਲ ਛੱਕ ਕੇ ਸਿੰਘ ਸਜੇ ਅਤੇ ਗੁਰੂ ਵਾਲੇ ਬਣੇ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਰਮਜ਼ਾਨ ਦੀਆਂ ਖੁਸ਼ੀਆਂ ਪਈਆਂ ਫਿੱਕੀਆਂ, ਪਾਕਿਸਤਾਨ 'ਚ ਖਾਣ-ਪੀਣ ਦੀਆਂ ਕੀਮਤਾਂ ਛੂ ਰਹੀਆਂ ਆਸਮਾਨ

ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਪ੍ਰਾਣੀਆਂ ਨੂੰ ਕਕਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੇ ਗਏ। ਗੁਰਦੁਆਰਾ ਸਾਹਿਬ ਵਲੋਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਅੰਤ ਵਿੱਚ ਪ੍ਰੰਬਧਕਾਂ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਦੇ ਮੁੱਖ ਗ੍ਰੰਥੀ ਸਿੰਘ ਭਾਈ ਹਰਜੋਤ ਸਿੰਘ ਦੀ ਰਹਿਨੁਮਾਈ ਹੇਠ ਪਹੁੰਚੇ ਬੱਚਿਆਂ ਅਤੇ ਵੱਡਿਆਂ ਦੇ ਜਥੇ ਵਲੋਂ ਗੱਤਕੇ ਦੇ ਜੌਹਰ ਜਲੋਹ ਦਿਖਾਏ ਗਏ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News