ਇਟਲੀ ਦੇ ਗੁਰਦੁਆਰਾ ਨੋਵੇਲਾਰਾ ਵਿਖੇ ਹੋਇਆ ਅੰਮ੍ਰਿਤ ਸੰਚਾਰ

Tuesday, Sep 10, 2024 - 01:07 PM (IST)

ਇਟਲੀ ਦੇ ਗੁਰਦੁਆਰਾ ਨੋਵੇਲਾਰਾ ਵਿਖੇ ਹੋਇਆ ਅੰਮ੍ਰਿਤ ਸੰਚਾਰ

ਮਿਲਾਨ (ਸਾਬੀ ਚੀਨੀਆ )- ਇਟਲੀ ਵਿੱਚ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਰਿਜੋ ਇਮੀਲੀਆ ਜਿਲ੍ਹੇ ਦੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਇਲਾਕੇ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ  ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਭਾਈ ਬਲਦੇਵ ਸਿੰਘ ਯੂ.ਕੇ. ਵਾਲਿਆ ਦੀ ਅਗਵਾਈ ਵਿੱਚ ਪੰਜ ਪਿਆਰਿਆ ਦੇ ਜੱਥੇ ਨੇ ਅੰਮ੍ਰਿਤ ਸੰਚਾਰ ਦਾ ਬਾਟਾ ਤਿਆਰ ਕੀਤਾ। ਅੰਮ੍ਰਿਤ ਸੰਚਾਰ ਵਿੱਚ ਇਲਾਕੇ ਦੀਆਂ ਸੰਗਤਾਂ ਦੁਆਰਾ ਵਧ ਚੜ੍ਹ ਕੇ ਹਿੱਸਾ ਲਿਆ ਗਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਸਮੇਤ 38 ਦੇਸ਼ਾਂ ਲਈ ਸ਼੍ਰੀਲੰਕਾ ਜਲਦ ਸ਼ੁਰੂ ਕਰੇਗਾ ਮੁਫਤ ਆਨ-ਅਰਾਈਵਲ ਵੀਜ਼ਾ 

ਇਸ ਅੰਮ੍ਰਿਤ ਸੰਚਾਰ ਚ 35 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਮੌਕੇ ਕਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ।ਇਸ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਕਿਹਾ ਕਿ ਹਰ ਪ੍ਰਾਣੀ ਨੂੰ ਖੰਡੇ ਪ੍ਰਾਣੀ ਨੂੰ ਖੰਡੇ ਬਾਟੇ ਦੀ ਪਹੁਲ ਛੱਕ ਕੇ ਗੁਰੁ ਵਾਲੇ ਬਣਨਾ ਚਾਹੀਦਾ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾੳ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਇਟਲੀ ਵਿੱਚ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸ਼ਲਘਾਯੋਗ ਉਪਰਾਲੇ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News