ਇਟਲੀ: ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ 26 ਮਾਰਚ ਨੂੰ ਹੋਵੇਗਾ ਅੰਮ੍ਰਿਤ ਸੰਚਾਰ

03/23/2023 6:27:19 PM

ਰੋਮ/ਇਟਲੀ (ਕੈਂਥ): ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 26 ਮਾਰਚ, 2023 ਦਿਨ ਐਤਵਾਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ  26 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਸਾਥੀਆਂ ਅਤੇ ਬੱਚਿਆਂ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਜਾਵੇਗਾ। 

ਪੜ੍ਹੋ ਇਹ ਅਹਿਮ ਖ਼ਬਰ- ਬਿਜ਼ਨਸ ਜਾਂ ਟੂਰਿਸਟ ਵੀਜ਼ਾ 'ਤੇ ਅਮਰੀਕਾ ਗਏ ਭਾਰਤੀਆਂ ਲਈ ਆਈ ਚੰਗੀ ਖ਼ਬਰ

ਦੂਜੇ ਪਾਸੇ ਇਸੇ ਦਿਨ ਸਵੇਰੇ 10:00 ਵਜੇ ਇੰਗਲੈਂਡ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਪੰਜ ਪਿਆਰਿਆਂ ਦੇ ਜਥੇ ਵਲੋਂ ਅੰਮ੍ਰਿਤ ਸੰਚਾਰ ਦੀ ਆਰੰਭਤਾ ਕੀਤੀ ਜਾਵੇਗੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਗਈ ਹੈ ਕਿ ਇਸ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕਰੋ ਜੀ। ਪ੍ਰੰਬਧਕ ਵਲੋਂ ਬੇਨਤੀ ਹੈ ਕਿ ਜਿਨ੍ਹਾਂ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨੀ ਹੋਵੇ ਉਹ ਪ੍ਰਾਣੀ ਆਪਣੇ ਨਾਮ ਪ੍ਰੰਬਧਕਾਂ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਕੋਲ ਲਿਖਵਾ ਸਕਦੇ ਹਨ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Vandana

This news is Content Editor Vandana