ਕਰੇਮੋਨਾ ਵਿਖੇ ਅੰਮ੍ਰਿਤ ਸੰਚਾਰ ਦੌਰਾਨ 30 ਪ੍ਰਾਣੀ ਚੜੇ ਗੁਰੂ ਕੇ ਜਹਾਜ਼

Monday, Apr 06, 2026 - 12:49 PM (IST)

ਕਰੇਮੋਨਾ ਵਿਖੇ ਅੰਮ੍ਰਿਤ ਸੰਚਾਰ ਦੌਰਾਨ 30 ਪ੍ਰਾਣੀ ਚੜੇ ਗੁਰੂ ਕੇ ਜਹਾਜ਼

ਕਰੇਮੋਨਾ (ਦਲਵੀਰ ਸਿੰਘ ਕੈਂਥ) "ਪੀਵਹੁ ਪਾਹੁਲ ਖੰਡੇਧਾਰ ਹੋਇ ਜਨਮ ਸੁਹੇਲਾ" ਦੇ ਮਹਾਵਾਕਾਂ ਅਨੁਸਾਰ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੌਰੇ ਦੀ ਪਿਚਨਾਰਦੀ,ਕਰੇਮੋਨਾ, ਇਟਲੀ ਵਿਖੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਐਤਵਾਰ ਨੂੰ ਸਵੇਰ ਦੇ ਹਫਤਾਵਾਰੀ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਹਨਾਂ ਵਿੱਚ ਵਿਦੇਸ਼ਾਂ ਵਿੱਚ ਗੁਰਮਤਿ ਦੇ ਪ੍ਰਚਾਰ ਹਿਤ ਵੱਖ-ਵੱਖ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ ਅਤੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 

ਉਪਰੰਤ ਨਿਰਧਾਰਤ ਸਮੇਂ ਅਨੁਸਾਰ ਤਕਰੀਬਨ ਦੁਪਹਿਰ ਇੱਕ ਵਜੇ ਸਿੱਖੀ ਦੀ ਫੁਲਵਾੜੀ ਵਿੱਚ ਦਾਖਲਾ ਲੈਣ ਅਤੇ ਗੁਰਮਤਿ ਦੇ ਧਾਰਨੀ ਹੋਣ ਹਿੱਤ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿੱਚ 30 ਪ੍ਰਾਣੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਚਲਾਈ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਕੇ ਜਹਾਜ ਚੜੇ। ਪੰਜ ਪਿਆਰੇ ਸਿੰਘ ਸਾਹਿਬਾਨਾਂ ਨੇ ਪੂਰਨ ਗੁਰ ਮਰਿਆਦਾ ਅਨੁਸਾਰ ਅੰਮ੍ਰਿਤ ਅਭਿਲਾਖੀ ਸੰਗਤਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ੀ। ਇਸ ਮੌਕੇ ਸਮੂਹ ਸੰਗਤਾਂ ਲਈ ਗੁਰੂ ਸਾਹਿਬ ਜੀ ਵਲੋਂ ਬਖਸ਼ਿਸ਼ ਕੀਤੇ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News