ਸਰਹੱਦ ਪਾਰ : ਬਲੋਚਿਸਤਾਨ ''ਚ ਆਜ਼ਾਦੀ ਦੀ ਮੰਗ ਨੂੰ ਲੈ ਕੇ ਇਮਰਾਨ ਖਿਲਾਫ ਪ੍ਰਦਰਸ਼ਨ

Tuesday, Apr 23, 2019 - 12:08 PM (IST)

ਸਰਹੱਦ ਪਾਰ : ਬਲੋਚਿਸਤਾਨ ''ਚ ਆਜ਼ਾਦੀ ਦੀ ਮੰਗ ਨੂੰ ਲੈ ਕੇ ਇਮਰਾਨ ਖਿਲਾਫ ਪ੍ਰਦਰਸ਼ਨ

ਅੰਮ੍ਰਿਤਸਰ (ਕੱਕੜ) : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਬਗਾਵਤ ਦੇ ਸੁਰ ਉਠਣ ਲੱਗੇ ਹਨ। ਇਸ ਸਮੇਂ ਬਲੋਚਿਸਤਾਨ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਜਿਥੇ ਵਿਦਿਆਰਥੀਆਂ ਦੀਆਂ ਸਰਗਰਮੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਉਥੇ ਹੀ ਹੁਣ ਤਕ ਸੈਂਕੜੇ ਵਿਦਿਆਰਥੀਆਂ ਨੂੰ ਅਗਵਾ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵਿਚੋਂ ਜ਼ਿਆਦਾਤਰ ਦਾ ਕੋਈ ਸੁਰਾਗ ਨਹੀਂ ਮਿਲਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਬਲੋਚਿਸਤਾਨ ਦੇ ਵਿਦਿਆਰਥੀਆਂ ਤੋਂ ਡਰ ਰਹੇ ਹਨ ਕਿਉਂਕਿ ਵਿਦਿਆਰਥੀਆਂ ਵਲੋਂ ਬਲੋਚਿਸਤਾਨ ਦੀ ਆਜ਼ਾਦੀ ਦੀ ਮੰਗ ਨੂੰ ਲੈ ਕੇ ਆਪਣੇ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲਈ ਬਲੋਚਿਸਤਾਨ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਸਿਆਸੀ ਸੰਗਠਨਾਤਮਕ ਸਰਗਰਮੀਆਂ 'ਤੇ ਪਾਬੰਦੀ ਲਾ ਦਿੱਤੀ ਗਈ ਹੈ।

ਕਵੇਟਾ ਸਥਿਤ ਬਲੋਚਿਸਤਾਨ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਨੇਤਾ ਨੇ ਮੀਡੀਆ ਨਾਲ ਗੱਲਬਾਤ ਰਾਹੀਂ ਕਿਹਾ ਕਿ ਇਹ ਇਮਰਾਨ ਖਾਨ ਦੀ ਹਕੂਮਤ ਦਾ ਅਸਲੀ ਚਿਹਰਾ ਹੈ। ਇੰਨਾ ਹੀ ਨਹੀਂ, ਯੂਨੀਵਰਸਿਟੀ ਦੇ ਹੋਸਟਲ ਵਿਚ ਨਵੇਂ ਵਿਦਿਆਰਥੀਆਂ ਦੀ ਐਂਟਰੀ ਰੋਕ ਦਿੱਤੀ ਗਈ ਹੈ। ਬੀਤੇ ਦਿਨੀਂ ਤੁਰਬਤ ਡਿਗਰੀ ਕਾਲਜ ਦੇ ਵਿਦਿਆਰਥੀ ਇਕਬਾਲ ਨੂੰ ਕੁਝ ਲੋਕਾਂ ਵਲੋਂ ਅਗਵਾ ਕਰ ਲਿਆ ਗਿਆ ਜਿਸ ਦਾ ਕੋਈ ਅਤਾ-ਪਤਾ ਨਹੀਂ ਹੈ।


author

cherry

Content Editor

Related News