ਸ਼੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Monday, Feb 03, 2020 - 04:51 PM (IST)

ਸ਼੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਦੀਪਕ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ. ਪਦਮਨ ਸਰਸੇਨਾ ਅਤੇ ਲੰਡਨ ਹਾਈਕੋਰਟ ਦੇ ਜੱਜ ਬੀਬੀ ਪਰਮਜੀਤ ਕੌਰ (ਡੇਮ ਬੌਬੀ ਚੀਮਾ) ਨਤਮਸਤਕ ਹੋਏ। ਉਨ੍ਹਾਂ ਨਾਲ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਦੇ ਪ੍ਰੋਫੈਸਰ ਸ. ਪ੍ਰੀਤਮ ਸਿੰਘ ਅਤੇ ਸ. ਹਰੀ ਨਾਮ ਸਿੰਘ ਖ਼ਾਲਸਾ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ 'ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ. ਪਦਮਨ ਸਰਸੇਨਾ ਨੇ ਕਿਹਾ ਕਿ ਵਿਸ਼ਵ ਦੇ ਮਹਾਨ ਰੂਹਾਨੀ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਬੇਹੱਦ ਪ੍ਰਸੰਨਤਾ ਹੋਈ ਹੈ। ਇਸ ਦੌਰਾਨ ਲੰਡਨ ਹਾਈਕੋਰਟ ਦੀ ਜੱਜ ਡੇਮ ਬੌਬੀ ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਪਾਵਨ ਅਸਥਾਨ 'ਤੇ ਨਤਮਸਤਕ ਹੋਣ ਦਾ ਅਨੁਭਵ ਪ੍ਰੇਰਣਾ ਅਤੇ ਉਤਸ਼ਾਹ ਵਾਲਾ ਹੈ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਹੈ। ਲੰਡਨ ਹਾਈਕੋਰਟ ਦੀ ਜੱਜ ਨੇ ਆਪਣੀ ਫੇਰੀ ਨੂੰ ਯਾਦਗਾਰੀ ਅਤੇ ਨਾ ਭੁੱਲਣਯੋਗ ਦੱਸਿਆ। ਇਸੇ ਦੌਰਾਨ ਪੁੱਜੀਆਂ ਸ਼ਖ਼ਸੀਅਤਾਂ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਅਤੇ ਹੋਰ ਮੌਜੂਦ ਸਨ।


author

cherry

Content Editor

Related News