ਮਾਲਦੀਵ ''ਚ ਕੰਮ ਵਾਲੀ ਥਾਂ ''ਤੇ ਵਾਪਰਿਆ ਹਾਦਸਾ, ਭਾਰਤੀ ਮਜ਼ਦੂਰ ਦੀ ਦਰਦਨਾਕ ਮੌਤ
Friday, May 03, 2024 - 06:31 PM (IST)
ਮਾਲੇ (ਭਾਸ਼ਾ) - ਮਾਲਦੀਵ 'ਚ ਡੀਸਿਲਟਿੰਗ ਪ੍ਰਕਿਰਿਆ ਦੌਰਾਨ ਜ਼ਖ਼ਮੀ ਹੋਏ 30 ਸਾਲਾ ਭਾਰਤੀ ਮਜ਼ਦੂਰ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ ਹੈ। ਇਸ ਖ਼ਬਰ ਦੀ ਜਾਣਕਾਰੀ ਸਥਾਨਕ ਮੀਡੀਆ ਵਲੋਂ ਦਿੱਤੀ ਗਈ ਹੈ। ਨਿਊਜ਼ ਪੋਰਟਲ Sun.mv ਦੇ ਅਨੁਸਾਰ ਸਥਾਨਕ ਪੁਲਸ ਨੇ ਮ੍ਰਿਤਕ ਦੀ ਪਛਾਣ ਇੱਕ ਭਾਰਤੀ ਵਜੋਂ ਕੀਤੀ ਹੈ, ਜੋ ਸਥਾਨਕ ਸਮੇਂ ਅਨੁਸਾਰ ਸਵੇਰੇ 10.30 ਵਜੇ ਹੁੱਲਹੁਮਾਲੇ ਝੀਲ ਤੋਂ ਗਾਦ ਕੱਢਣ ਲਈ ਮਸ਼ੀਨ ਨਾਲ ਕੰਮ ਕਰਦੇ ਸਮੇਂ ਜ਼ਖਮੀ ਹੋ ਗਿਆ ਸੀ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਦੂਜੇ ਪਾਸੇ ਨਿਊਜ਼ ਪੋਰਟਲ ਨੇ ਪੁਲਸ ਦੇ ਹਵਾਲੇ ਨਾਲ ਦੱਸਿਆ ਕਿ ਘਟਨਾ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਹੁੱਲਹੁਮਾਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਵਿਅਕਤੀ ਦੀ ਪਛਾਣ ਨਹੀਂ ਕੀਤੀ ਪਰ ਕਿਹਾ ਕਿ ਉਹ 30 ਸਾਲਾ ਦਾ ਸੀ ਅਤੇ ਭਾਰਤ ਤੋਂ ਸੀ। ਖ਼ਬਰਾਂ ਮੁਤਾਬਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨਾ ਹੋਣ ਦਾ ਸੰਕੇਤ ਦਿੰਦੀ ਹੈ।
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8