ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਦੀ ਕਾਰ ''ਤੇ ਗੁੱਸੇ ''ਚ ਆਈ ਭੀੜ ਨੇ ਕੀਤਾ ਹਮਲਾ (ਵੀਡੀਓ)

10/08/2023 2:26:07 PM

ਇਸਲਾਮਾਬਾਦ — ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਦੀ ਕਾਰ 'ਤੇ ਗੁੱਸੇ 'ਚ ਆਏ ਲੋਕਾਂ ਨੇ ਹਮਲਾ ਕੀਤਾ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਇਹ ਘਟਨਾ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ 'ਚ ਵਾਪਰੀ, ਜਿਸ ਨੂੰ ਕਿਸੇ ਸਮੇਂ ਉਨ੍ਹਾਂ ਦੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਸੀ।

 

شہباز شریف لاہور میں عوا م کے ہتھے چڑھ گئے
عوام نے شہباز شریف کو ننگی گالیاں دیں
گاڑی کے شیشے توڑ دیے pic.twitter.com/8sIHdInD3B

— Waqar khan (@Waqarkhan123) October 4, 2023

ਇਹ ਵੀ ਪੜ੍ਹੋ :  GST ਕੌਂਸਲ ਦੀ ਬੈਠਕ 'ਚ ਲਏ ਗਏ ਕਈ ਵੱਡੇ ਫੈਸਲੇ ,ਹੁਣ ਬਾਜਰੇ ਤੋਂ ਬਣੇ ਉਤਪਾਦਾਂ 'ਤੇ ਕੋਈ ਟੈਕਸ

ਐਕਸਪ੍ਰੈਸ ਨਿਊਜ਼ ਨੇ ਵੀਰਵਾਰ ਨੂੰ ਰਿਪੋਰਟ ਦਿੱਤੀ, "ਲਾਹੌਰ ਵਿੱਚ ਬੁੱਧਵਾਰ ਦੇਰ ਰਾਤ, ਲੋਕਾਂ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਦੀ ਕਾਰ 'ਤੇ ਹਮਲਾ ਕੀਤਾ, ਖਿੜਕੀ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ।" ਇਸ ਵਿਚ ਕਿਹਾ ਗਿਆ ਹੈ ਕਿ ਸ਼ਾਹਬਾਜ਼ ਆਗਾਮੀ ਚੋਣਾਂ ਦੇ ਸਬੰਧ ਵਿਚ ਆਪਣੇ ਹਲਕੇ ਦੇ ਲੋਕਾਂ ਨਾਲ ਜੁੜਨ ਲਈ ਸ਼ਹਿਰ ਦਾ ਦੌਰਾ ਕਰ ਰਿਹਾ ਸੀ ਜਦੋਂ ਭੀੜ ਨੇ ਉਸ ਦੀ ਕਾਰ ਰੋਕ ਕੇ ਉਸ 'ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ :   Flipkart ਟਰੱਕ ਤੋਂ ਹਵਾ 'ਚ ਉੱਡਣ ਲੱਗੇ 2000  ਦੇ ਨੋਟ... ਸੜਕਾਂ 'ਤੇ ਦਿਖਿਆ ਹੈਰਾਨ ਕਰਨ ਵਾਲਾ ਨਜ਼ਾਰਾ(Video)

ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਵੀਰਵਾਰ ਨੂੰ ਸ਼ਾਹਬਾਜ਼ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਨੁਮਾਇੰਦਿਆਂ ਨੂੰ ਮਿਲੇ ਜਿਨ੍ਹਾਂ ਨੇ ਉਨ੍ਹਾਂ ਦੀ ਗੱਡੀ ਰੋਕੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਕੱਲ੍ਹ ਮੇਰੇ ਹਲਕੇ ਦੇ ਕੁਝ ਲੋਕਾਂ ਨੇ ਮੇਰੀ ਕਾਰ ਰੋਕੀ ਅਤੇ ਮੈਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ। ਅੱਜ ਮੈਂ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਬੁਲਾਇਆ, ਉਨ੍ਹਾਂ ਦੇ ਇਲਾਕੇ ਦੀ ਸਮੱਸਿਆ ਸੁਣੀ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ।" ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫ਼ਤੇ ਹੋਣਗੀਆਂ।

ਇਹ ਵੀ ਪੜ੍ਹੋ :   ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੇਗਾ ਤੋਹਫਾ, ਫਸਲਾਂ ਦੀ MSP ’ਚ ਹੋ ਸਕਦੈ ਵਾਧਾ

ਇਹ ਵੀ ਪੜ੍ਹੋ :   ਲੁਲੂ ਗਰੁੱਪ ਦੇ ਚੇਅਰਮੈਨ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ-ਵਿਸ਼ਵ ਸ਼ਕਤੀ ਬਣ ਰਿਹੈ ਭਾਰਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur