ਤਾਈਵਾਨ ’ਚ 7.2 ਤੀਬਰਤਾ ਦਾ ਆਇਆ ਭੂਚਾਲ
Sunday, Sep 18, 2022 - 05:30 PM (IST)
ਤਾਈਪੇ (ਵਾਰਤਾ/ਸ਼ਿਨਹੂਆ) : ਤਾਈਵਾਨ ’ਚ 7.2 ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਤੇ ਮੌਸਮ ਵਿਭਾਗ ਨੇ ਸੁਨਾਮੀ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਯੂਨਾਈਟਿਡ ਸਟੇਟਸ ਜਿਓਲਾਜੀਕਲ ਸਰਵੇ (ਯੂ. ਐੱਸ. ਜੀ. ਐੱਸ.) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਯੂ.ਐੱਸ.ਜੀ.ਐੱਸ. ਨੇ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ ਭੂਚਾਲ ਦਾ ਕੇਂਦਰ ਯੂਜਿੰਗ ਸੂਬੇ ਤੋਂ 86 ਕਿਲੋਮੀਟਰ ਪੂਰਬ ’ਚ 6.2 ਮੀਲ ਦੀ ਡੂੰਘਾਈ ’ਚ ਸਥਿਤ ਸੀ। ਰਿਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 7.6 ਮਾਪੀ ਗਈ। ਭੂਚਾਲ ਕਾਰਨ ਕਿਸੇ ਜਾਇਦਾਦ ਦੇ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ : ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਝਗੜੇ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ SGPC ਨੂੰ ਦਿੱਤੇ ਇਹ ਹੁਕਮ