ANF ਨੇ ਪਾਕਿਸਤਾਨ ਵਿੱਚ ਪੰਜ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Thursday, Jun 29, 2023 - 05:20 PM (IST)
ਇਸਲਾਮਾਬਾਦ (ਵਾਰਤਾ) - ਪਾਕਿਸਤਾਨ ਦੀ ਐਂਟੀ ਨਾਰਕੋਟਿਕਸ ਫੋਰਸ (ਏਐਨਐਫ) ਨੇ ਬੁੱਧਵਾਰ ਨੂੰ ਦੇਸ਼ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਪੰਜ ਸ਼ੱਕੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਐਨਐਫ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਏਐਨਐਫ ਨੇ ਸੂਬਾਈ ਰਾਜਧਾਨੀ ਕਵੇਟਾ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਯਾਤਰੀ ਆਸਾਨੀ ਨਾਲ ਜਮ੍ਹਾਂ ਕਰ ਸਕਣਗੇ ਸਾਮਾਨ, DIAL ਨੇ ਸ਼ੁਰੂ ਕੀਤੀ SBD ਸਹੂਲਤ
ਇਸ ਦੌਰਾਨ ਇਨ੍ਹਾਂ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 18 ਕਿਲੋ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਤਸਕਰ ਬਲੋਚਿਸਤਾਨ ਅਤੇ ਪੂਰਬੀ ਪੰਜਾਬ ਸੂਬੇ ਦੇ ਹਨ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੇਸ਼ 'ਚ ਇਨ੍ਹਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ। ANF ਨੇ ਹਾਲ ਹੀ ਵਿੱਚ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਸ਼ੱਕੀਆਂ ਨੂੰ ਫੜਨ ਲਈ ਦੇਸ਼ ਭਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦੇਸ਼ ਦੀਆਂ ਖਾਨਾਂ ’ਚੋਂ ਮੁੜ ਨਿਕਲੇਗਾ ਸੋਨਾ, ਸਰਕਾਰੀ ਕੰਪਨੀ ਕਰੇਗੀ 500 ਕਰੋੜ ਦਾ ਨਿਵੇਸ਼
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।