ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਬਠਿੰਡਾ ਦੇ 22 ਸਾਲਾ ਗੱਭਰੂ ਨੇ ਕੀਤੀ ਖ਼ੁਦਕੁਸ਼ੀ

Tuesday, Mar 08, 2022 - 09:21 AM (IST)

ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਬਠਿੰਡਾ ਦੇ 22 ਸਾਲਾ ਗੱਭਰੂ ਨੇ ਕੀਤੀ ਖ਼ੁਦਕੁਸ਼ੀ

ਨਿਊਯਾਰਕ/ਟੋਰਾਂਟੋ (ਰਾਜ ਗੋਗਨਾ)— ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਪੰਜਾਬ ਦੇ ਕਸਬਾ ਭਾਈਰੂਪਾ (ਜ਼ਿਲ੍ਹਾ ਬਠਿੰਡਾ) ਤੋਂ ਕੈਨੇਡਾ 'ਚ ਪੜ੍ਹਾਈ ਕਰਨ ਆਏ ਇਕ ਨੌਜਵਾਨ ਅਨਮੋਲਦੀਪ ਸਿੰਘ ਗੋਲਡੀ (22) ਵੱਲੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਆਪਣੇ ਆਪ ਨੂੰ ਫਾਹਾ ਲਗਾ ਖੁਦਕੁਸ਼ੀ ਕਰ ਲਏ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਪੁਤਿਨ ਦੇ ਸਿਰ ’ਤੇ 1 ਮਿਲੀਅਨ ਡਾਲਰ ਦਾ ਇਨਾਮ, ਰੂਸੀ ਬਿਜ਼ਨੈੱਸਮੈਨ ਬੋਲਿਆ-ਜ਼ਿੰਦਾ ਜਾਂ ਮੁਰਦਾ ਦੋਵੇਂ ਚੱਲਣਗੇ

ਮ੍ਰਿਤਕ ਨੌਜਵਾਨ ਅਗਸਤ 2021 'ਚ ਕੈਨੇਡਾ 'ਚ ਆਇਆ ਸੀ। ਪੁਲਸ ਨੇ ਲੰਘੇ ਸ਼ਨੀਵਾਰ ਪਰਿਵਾਰ ਨੂੰ ਫ਼ੋਨ ਕਰਕੇ ਅਨਮੋਲਦੀਪ ਵੱਲੋਂ ਖੁਦਕੁਸ਼ੀ ਕਰ ਲਏ ਜਾਣ ਦੀ ਜਾਣਕਾਰੀ ਦਿੱਤੀ। ਪਰਿਵਾਰ ਮੁਤਾਬਕ ਨੌਜਵਾਨ ਵਿੰਡਸਰ ਵਿਖੇ ਪੜ੍ਹਾਈ ਲਈ ਗਿਆ ਸੀ ਪਰ ਪਿਛਲੇ ਕੁੱਝ ਮਹੀਨਿਆਂ ਤੋਂ ਉਹ ਮਾਨਸਿਕ ਤਣਾਅ 'ਚ ਸੀ ਅਤੇ ਆਪਣੀ ਪੜ੍ਹਾਈ ਅੱਧ ਵਿਚਕਾਰ ਹੀ ਛੱਡ ਕੇ ਬਰੈਂਪਟਨ ਵਿਖੇ ਰਹਿ ਰਿਹਾ ਸੀ। ਮ੍ਰਿਤਕ ਆਪਣੇ ਮਾਪਿਆ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ: ਭਾਰਤੀ ਮੂਲ ਦੀ ਅਭਿਨੇਤਰੀ ਨੇ ਅਮਰੀਕੀ ਫ਼ੌਜ 'ਚ ਸ਼ਾਮਲ ਹੋ ਕੇ ਰਚਿਆ ਇਤਿਹਾਸ


author

cherry

Content Editor

Related News