ਭਾਰਤ ਤੋਂ ਪਾਕਿ ਗਈ ਅੰਜੂ ਨੇ ਸਾਂਝੀ ਕੀਤੀ ਵੀਡੀਓ, ਕਿਹਾ- ਜਲਦ ਹੀ ਭਾਰਤ ਆਵੇਗੀ
Monday, Aug 14, 2023 - 01:33 PM (IST)

ਅੰਮ੍ਰਿਤਸਰ/ਇਸਲਾਮਾਬਾਦ (ਕੱਕੜ)- ਆਪਣੇ ਫੇਸਬੁੱਕ ਦੋਸਤ ਨੂੰ ਮਿਲਣ ਲਈ ਭਾਰਤ ਤੋਂ ਪਾਕਿਸਤਾਨ ਪਹੁੰਚੀ ਅੰਜੂ ਨੇ ਆਪਣੀ ਤਾਜ਼ਾ ਵਾਇਰਲ ਹੋਈ ਵੀਡੀਓ ਵਿਚ ਸੁਨੇਹਾ ਦਿੱਤਾ ਹੈ ਕਿ ਉਹ ਭਾਰਤ ਵਾਪਸ ਆਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਜੂ ਨੇ ਕਿਹਾ ਹੈ ਕਿ ਉਹ ਆਪਣੇ ਦੇਸ਼ ਪ੍ਰਤੀ ਗੱਦਾਰ ਨਹੀਂ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਘਟਨਾ: ਸੁੱਖਾਂ ਸੁੱਖ ਮੰਗਿਆ 3 ਸਾਲਾ ਪੁੱਤ ਸ਼ਰੇਆਮ ਅਗਵਾ, ਅਲਰਟ ਜਾਰੀ
ਅੰਜੂ ਨੇ ਕਿਹਾ ਕਿ ਭਾਰਤ ’ਚ ਹਰ ਕੋਈ ਮਹਿਸੂਸ ਕਰ ਰਿਹਾ ਹੈ ਕਿ ਮੈਂ ਪਾਕਿਸਤਾਨ ਦੀ ਤਾਰੀਫ਼ ਕਰ ਰਹੀ ਹਾਂ ਅਤੇ ਮੈਨੂੰ ਭਾਰਤ ਨਾਲ ਪਿਆਰ ਨਹੀਂ ਹੈ, ਅਜਿਹਾ ਨਹੀਂ ਹੈ, ਉਸ ਨੇ ਕਿਹਾ ਹੈ ਕਿ ਮੈਂ ਜਲਦੀ ਹੀ ਭਾਰਤ ਵਾਪਸ ਆਵਾਂਗੀ ਅਤੇ ਨਸਰੁੱਲਾ ਵੀ ਨਾਲ ਹੀ ਹੋਵੇਗਾ। ਅੰਜੂ ਨੇ ਅੱਗੇ ਕਿਹਾ ਕਿ ਮੀਡੀਆ ਨੇ ਮੇਰੇ ਪਾਕਿਸਤਾਨ ਆਉਣ ’ਤੇ ਬਹੁਤ ਸਾਰੀਆਂ ਅਫ਼ਵਾਹਾਂ ਫੈਲਾਈਆਂ ਹਨ ਅਤੇ ਮੈਂ ਇਹ ਸੰਦੇਸ਼ ਦੇਣਾ ਚਾਹੁੰਦੀ ਹਾਂ ਕਿ ਨਾ ਤਾਂ ਮੈਂ ਆਪਣੇ ਦੇਸ਼ ਨਾਲ ਧੋਖਾ ਕੀਤਾ ਹੈ ਅਤੇ ਨਾ ਹੀ ਮੈਂ ਆਪਣੇ ਬੱਚਿਆਂ ਨੂੰ ਬੁਲਾਇਆ ਹੈ। ਉਸ ਨੇ ਕਿਹਾ ਹੈ ਕਿ ਜਨਤਾ ਨੂੰ ਕੁਝ ਸਾਕਾਰਾਤਮਕ ਸੋਚਣਾ ਚਾਹੀਦਾ ਹੈ ਕਿਉਂਕਿ ਮੈਨੂੰ ਭਾਰਤ ਤੇ ਭਾਰਤ ਵਿਚ ਮੇਰੇ ਪਰਿਵਾਰ ਦੇ ਮੈਂਬਰਾਂ ਨਾਲ ਪਿਆਰ ਹੈ।
ਇਹ ਵੀ ਪੜ੍ਹੋ- ਦੀਨਾਨਗਰ ਵਿਖੇ ਭਾਰਤੀ ਸਰਹੱਦ ਖੇਤਰ 'ਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਾ BSF ਨੇ ਕੀਤਾ ਢੇਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8