ਪੰਜਵੜ ਦੀ ਮੌਤ ਤੋਂ ਬਾਅਦ ਖਾਲਿਸਤਾਨ ਕਮਾਂਡੋ ਫੋਰਸ ਦੇ ਨਵੇਂ ਜਥੇਦਾਰ ਦਾ ਐਲਾਨ

Thursday, May 25, 2023 - 10:36 AM (IST)

ਪੰਜਵੜ ਦੀ ਮੌਤ ਤੋਂ ਬਾਅਦ ਖਾਲਿਸਤਾਨ ਕਮਾਂਡੋ ਫੋਰਸ ਦੇ ਨਵੇਂ ਜਥੇਦਾਰ ਦਾ ਐਲਾਨ

ਇੰਟਰਨੈਸ਼ਨਲ ਡੈਸਕ- ਖਾਲਿਸਤਾਨ ਕਮਾਂਡੋ ਫੋਰਸ (ਕੇਸੀਐੱਫ) ਦੇ ਮੁਖੀ ਪਰਮਜੀਤ ਪੰਜਵੜ ਦੀ ਮੌਤ ਤੋਂ ਬਾਅਦ ਨਵੇਂ ਜਥੇਦਾਰ ਦਾ ਐਲਾਨ ਕਰ ਦਿੱਤਾ ਗਿਆ। ਅਮਰੀਕਾ ਦੇ ਕੈਲੀਫੋਰਨੀਆ ਸਿਟੀ ਤੋਂ ਖਾਲਿਸਤਾਨ ਕਮਾਂਡੋ ਫੋਰਸ ਦੇ ਬੁਲਾਰੇ ਹਰਮਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਹਰਮਿੰਦਰ ਸਿੰਘ ਨੇ ਖਾਲਿਸਤਾਨ ਕਮਾਂਡੋ ਫੋਰਸ ਦੇ ਨਵੇਂ ਜਥੇਦਾਰ ਦੇ ਨਾਮ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਗੁਰਬਾਜ਼ ਸਿੰਘ ਨਵੇਂ ਜਥਦੇਾਰ ਹੋਣਗੇ। 

ਪੜ੍ਹੋ ਇਹ ਅਹਿਮ ਖ਼ਬਰ-ਭਾਰਤ-ਆਸਟ੍ਰੇਲੀਆ ਸਬੰਧ ਹੁਣ 'ਟੀ-20 ਮੋਡ' 'ਚ : ਪ੍ਰਧਾਨ ਮੰਤਰੀ ਮੋਦੀ

ਪੰਜਵੜ ਦੇ ਆਦੇਸ਼ ਮੁਤਾਬਕ ਜਮਹੂਰੀ, ਰਾਜਨੀਤਕ, ਅੰਤਰਰਾਸ਼ਟਰੀ ਪੱਧਰ 'ਤੇ ਅਸੀਂ ਇਸ ਮੁਹਿੰਮ ਨੂੰ ਅੱਗੇ ਤੋਰਨਾ ਜਾਰੀ ਰੱਖਾਂਗੇ। ਭਾਰੀ ਗੁਰਬਾਜ਼ ਸਿੰਘ ਜੀ ਇਸ ਜ਼ਿੰਮੇਵਾਰੀ ਨੂੰ ਨਿਭਾਉਣਗੇ। ਸਾਰੀ ਸੰਗਤ ਨੂੰ ਦੱਸਿਆ ਜਾਂਦਾ ਹੈ ਪੰਜਵੜ ਦੀ ਮੌਤ ਤੋਂ ਬਾਅਦ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਅਧਿਕਾਰਤ ਐਲਾਨ ਤੋਂ ਬਾਅਦ ਗੁਰਬਾਜ਼ ਸਿੰਘ ਅਹੁਦਾ ਸਾਂਭਣਗੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਲਾਹੌਰ ਵਿਚ ਜੌਹਰ ਟਾਊਨ ਵਿਚ ਬੀਤੇ ਦਿਨੀਂ ਦੋ ਅਣਪਛਾਤੇ ਬੰਦੂਕਧਾਰੀਆਂ ਦੁਆਰਾ ਕੇਸੀਐੱਫ ਮੁਖੀ ਪਰਮਜੀਤ ਪੰਜਵੜ ਦਾ ਕਤਲ ਕਰ ਦਿੱਤਾ ਗਿਆ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News