ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ 7 ਜੂਨ ਨੂੰ

Tuesday, Jun 02, 2026 - 01:49 PM (IST)

ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ 7 ਜੂਨ ਨੂੰ

ਰੋਮ (ਕੈਂਥ) ਬ੍ਰਹਮ ਗਿਆਨੀ, ਮਹਾਨ ਤਪੱਸਵੀ, ਵਿੱਦਿਆ ਦੇ ਦਾਨੀ ਤੇ ਸਮਾਜ ਸੁਧਾਰਕ ਸੰਤ ਬਾਬਾ ਪ੍ਰੇਮ ਸਿਘ ਜੀ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਤੇ ਭਾਵਨਾ ਨਾਲ ਮਨਾਈ ਜਾ ਰਹੀ ਹੈ ਉੱਥੇ ਰਾਜਧਾਨੀ ਰੋਮ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਕਮੇਟੀ ਰੋਮ ਵਲੋਂ 07 ਜੂਨ ਦਿਨ ਐਤਵਾਰ ਨੂੰ ਮਹਾਂਪੁਰਸ਼ਾਂ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। 

PunjabKesari

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਬੰਧਕ ਪਰਮਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26ਵੇਂ ਬਰਸੀ ਸਮਾਗਮ ਸਰਧਾ ਤੇ ਸਤਿਕਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਪੰਥ ਦੇ ਪ੍ਰਸਿੱਧ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਰਾਹੀਂ ਮਹਾਂਪੁਰਸ਼ਾਂ ਦੇ ਜੀਵਨ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ । ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News