ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਆਯੋਜਿਤ
Tuesday, Oct 13, 2026 - 12:29 PM (IST)
ਇਟਲੀ (ਦਲਵੀਰ ਸਿੰਘ ਕੈਂਥ)- ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਬੀੜ ਸਾਹਿਬ ਜੀ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪੰਜਾਬ ਵਿੱਚ ਉਹਨਾਂ ਦੇ ਅਸਥਾਨਾਂ ਤੇ ਸਮੂਹ ਸੰਗਤਾਂ ਵੱਲੋਂ ਸਮਾਗਮ ਉਲੀਕੇ ਜਾਂਦੇ ਹਨ। ਉੱਥੇ ਹੀ ਇਟਲੀ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਬਰੇਸ਼ੀਆ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਇਟਲੀ ਦੇ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।
ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਦੀ ਆਰੰਭਤਾ ਮੌਕੇ ਹੈਡ ਗ੍ਰੰਥੀ ਭਾਈ ਦਿਲਪ੍ਰੀਤ ਸਿੰਘ ਜੀ ਦੇ ਕੀਰਤਨੀ ਜੱਥੇ ਦੁਆਰਾ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਉਪਰੰਤ ਭਾਈ ਜਸਵੀਰ ਸਿੰਘ ਸਾਥੀਆਂ ਵੱਲੋਂ ਕਵੀਸ਼ਰੀ ਵਾਰਾਂ ਦਾ ਗਾਇਨ ਕੀਤਾ ਗਿਆ। ਪੰਥ ਪ੍ਰਸਿੱਧ ਢਾਡੀ ਜੱਥਾ ਭਾਈ ਦਲਵਿੰਦਰ ਸਿੰਘ ਦਮਨ ਦੁਆਰਾ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਲਈ ਲੰਗਰਾਂ ਵਿੱਚ ਮਿੱਸੇ ਪ੍ਰਸ਼ਾਦੇ, ਦਹੀ, ਲੱਸੀ, ਅਚਾਰ, ਖੀਰ ਆਦਿ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨਾਂ ਦੀ ਮਰਿਆਦਾ ਅਨੁਸਾਰ ਚਲਾਏ ਗਏ।

ਸ਼ਨੀਵਾਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ। ਜਿਹਨਾਂ ਲਈ ਭਾਈ ਜਸਵੀਰ ਸਿੰਘ ਅਤੇ ਹੋਰਨਾਂ ਸੇਵਾਦਾਰ ਬੀਬੀਆਂ ਤੋਂ ਬੱਚਿਆਂ ਨੇ ਸਿਖਲਾਈ ਪ੍ਰਾਪਤ ਕੀਤੀ। ਐਤਵਾਰ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤਾਂ ਅਤੇ ਕਲਤੂਰਾ ਸਿੱਖ ਜੱਥੇਬੰਦੀ ਦੇ ਸਹਿਯੋਗ ਨਾਲ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾਏ ਗਏ। ਗੁਰਮਤਿ ਗਿਆਨ ਮੁਕਾਬਲੇ ਅਤੇ ਦਸਤਾਰ, ਦੁਮਾਲਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ।ਸਾਹਿਬਜਾਦਾ ਬਾਬਾ ਅਜੀਤ ਸਿੰਘ, ਸਾਹਿਬਜਾਦਾ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਬਨਿਅੋਲੋ ਮੇਲਾ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਮੁੱਖ ਸੇਵਾਦਾਰ ਭਾਈ ਲਾਲ ਸਿੰਘ ਸੁਰਤਾਪੁਰ ਅਤੇ ਹੋਰ ਪ੍ਰਬੰਧਕਾਂ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕਰਵਾਏ ਸਮਾਗਮ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ ਆਖਿਆ ਅਤੇ ਸਮਾਗਮ ਵਿੱਚ ਸਹਿਯੋਗ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਲਾਲ ਸਿੰਘ ਸੁਰਤਾਪੁਰ, ਹਰਦੇਵ ਸਿੰਘ ਗਰੇਵਾਲ, ਜਸਵੀਰ ਸਿੰਘ ਗੇਦੀ, ਦੇਵ ਸਿੰਘ ਰਹੀਮਪੁਰ, ਅਮਰੀਕ ਸਿੰਘ ਬੂਰੇ ਜੱਟਾਂ, ਜਗਜੀਤ ਸਿੰਘ ਧਾਲੀਵਾਲ, ਰਮਿੰਦਰ ਸਿੰਘ ਰੋਮੀ, ਸੰਤੋਖ ਸਿੰਘ ਲਾਬੜਾ, ਭੁਪਿੰਦਰ ਸਿੰਘ, ਦਲਜੀਤ ਸਿੰਘ ,ਰਣਜੀਤ ਸਿੰਘ, ਪਰਮਜੀਤ ਸਿੰਘ ਅਤੇ ਜਗਦੀਸ਼ ਲਾਲ ਵੱਲੋਂ ਪ੍ਰਬੰਧਕਾਂ ਵੱਜੋਂ ਵਿਸ਼ੇਸ਼ ਭੂਮਿਕਾ ਨਿਭਾਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Related News
ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
ਮਿਲਾਨ ਦੇ ਵਾਇਸ ਕੌਂਸਲ ਸ਼੍ਰੀ ਹਿਮਾਂਸ਼ੂ ਮੌਦਗਿਲ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਹੋਏ ਨਤਮਸਤਕ
