ਪਾਕਿਸਤਾਨ ''ਚ ਖੈਬਰ ਪਖਤੂਨਖਵਾ ਦੇ ਸਾਬਕਾ ਮੰਤਰੀ ਜਾਵੇਦ ਦੇ ਘਰ ''ਤੇ ਮੁੜ ਹਮਲਾ

Wednesday, Dec 14, 2022 - 02:25 PM (IST)

ਪਾਕਿਸਤਾਨ ''ਚ ਖੈਬਰ ਪਖਤੂਨਖਵਾ ਦੇ ਸਾਬਕਾ ਮੰਤਰੀ ਜਾਵੇਦ ਦੇ ਘਰ ''ਤੇ ਮੁੜ ਹਮਲਾ

ਇਸਲਾਮਾਬਾਦ (ਵਾਰਤਾ) ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸਾਬਕਾ ਮੰਤਰੀ ਅਤੇ ਕਾਰੋਬਾਰੀ ਹਾਜੀ ਮੁਹੰਮਦ ਜਾਵੇਦ ਦੀ ਰਿਹਾਇਸ਼ 'ਤੇ ਮੁੜ ਹਮਲਾ ਹੋਇਆ ਹੈ। ਪਿਛਲੇ ਦੋ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਜਾਵੇਦ ਦੇ ਘਰ ’ਤੇ ਹਮਲਾ ਹੋਇਆ। 'ਦਿ ਨਿਊਜ਼' ਨੇ ਬੁੱਧਵਾਰ ਨੂੰ ਆਪਣੀ ਰਿਪੋਰਟ 'ਚ ਦੱਸਿਆ ਕਿ ਜਾਵੇਦ ਦੇ ਘਰ 'ਤੇ ਹੈਂਡ ਗ੍ਰੇਨੇਡ ਸੁੱਟਿਆ ਗਿਆ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੁਲਬਹਾਰ ਵਿੱਚ ਇੱਕ ਨਿਰਮਾਣ ਅਧੀਨ ਘਰ 'ਤੇ ਹੈਂਡ ਗ੍ਰੇਨੇਡ ਸੁੱਟੇ ਜਾਣ ਕਾਰਨ ਕਿਸੇ ਜਾਨੀ ਜਾਂ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਬ੍ਰਿਟਿਸ਼ PM ਸੁਨਕ ਨੇ ਗੈਰ ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ 5 ਪੜਾਵੀ ਨੀਤੀ ਦਾ ਕੀਤਾ ਖੁਲਾਸਾ

ਅਧਿਕਾਰੀ ਨੇ ਦੱਸਿਆ ਕਿ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਦੇ ਨਾਲ ਹੀ ਬੰਬ ਨਿਰੋਧਕ ਮਾਹਿਰਾਂ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ 'ਚ ਤਬਲੀਗੀ ਜਮਾਤ ਦੇ ਸੀਨੀਅਰ ਮੈਂਬਰਾਂ ਦੇ ਘਰ 'ਤੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ। ਹਾਲਾਂਕਿ ਹਮਲੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਤਰਾਂ ਨੇ ਦੱਸਿਆ ਕਿ ਜ਼ਿਆਦਾਤਰ ਗ੍ਰੇਨੇਡ ਹਮਲੇ ਪੀੜਤਾਂ ਨੂੰ ਡਰਾਉਣ ਲਈ ਕੀਤੇ ਜਾਂਦੇ ਹਨ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀਆਂ, ਕਾਰੋਬਾਰੀਆਂ, ਸਿਆਸਤਦਾਨਾਂ, ਠੇਕੇਦਾਰਾਂ ਅਤੇ ਹੋਰ ਅਮੀਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਦੁਬਈ ਤੋਂ ਦੁੱਖਦਾਇਕ ਖ਼ਬਰ, ਉੱਚੀ ਇਮਾਰਤ ਤੋਂ ਡਿੱਗਣ ਕਾਰਨ ਭਾਰਤੀ ਬੱਚੀ ਦੀ ਮੌਤ

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ 'ਚ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਗਈ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਜੀਓ ਨਿਊਜ਼ ਨੇ ਦੱਸਿਆ ਕਿ ਇੱਥੇ ਪੂਰੇ ਸੂਬੇ ਵਿੱਚ ਅੱਤਵਾਦੀ ਹਮਲੇ ਵਧ ਗਏ ਹਨ। ਅਗਸਤ ਤੋਂ ਲੈ ਕੇ ਨਵੰਬਰ ਦੇ ਆਖਰੀ ਹਫ਼ਤੇ ਤੱਕ ਸੂਬੇ 'ਚ ਘੱਟੋ-ਘੱਟ 118 ਅੱਤਵਾਦੀ ਹਮਲੇ ਹੋ ਚੁੱਕੇ ਹਨ। ਇਨ੍ਹਾਂ ਹਮਲਿਆਂ ਵਿੱਚ 26 ਪੁਲਿਸ ਵਾਲੇ, ਹੋਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ 12 ਕਰਮਚਾਰੀ ਅਤੇ 17 ਨਾਗਰਿਕ ਮਾਰੇ ਗਏ ਸਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News