ਅੱਤਵਾਦੀਆਂ ਨੇ ਇਕ ਵਾਰ ਫ਼ਿਰ ਵਿਛਾ''ਤੀਆਂ ਲਾਸ਼ਾਂ ! 26 ਲੋਕਾਂ ਦੀ ਲੈ ਲਈ ਜਾਨ
Tuesday, Apr 29, 2025 - 08:54 AM (IST)

ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਅੱਤਵਾਦ ਕਾਰਨ ਤਣਾਅਪੂਰਨ ਸਥਿਤੀ ਬਣੀ ਹੋਈ ਹੈ, ਉੱਥੇ ਹੀ ਦੁਨੀਆ ਭਰ ਦੇ ਕਈ ਹੋਰ ਦੇਸ਼ ਵੀ ਇਸ ਮਹਾਂਮਾਰੀ ਦਾ ਸੇਕ ਝੱਲ ਰਹੇ ਹਨ। ਪਿਛਲੇ ਦਿਨੀਂ ਭਾਰਤ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਕਾਰਨ 26 ਲੋਕਾਂ ਦੀ ਜਾਨ ਚਲੀ ਗਈ ਸੀ, ਜਿਸ ਨੇ ਭਾਰਤ-ਪਾਕਿ ਦੇ ਸਬੰਧਾਂ 'ਤੇ ਕਾਫ਼ੀ ਵੱਡਾ ਪ੍ਰਭਾਵ ਪਾਇਆ ਹੈ।
ਹੁਣ ਤਾਜ਼ਾ ਖ਼ਬਰ ਅਫਰੀਕੀ ਦੇਸ਼ ਨਾਈਜੀਰੀਆ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵੱਡੇ ਅੱਤਵਾਦੀ ਹਮਲੇ ਕਾਰਨ 26 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਇਹ ਹਮਲਾ ਸੋਮਵਾਰ ਨੂੰ ਨਾਈਜੀਰੀਆ ਦੇ ਉੱਤਰ-ਪੂਰਬੀ ਸੂਬੇ ਬੋਰਨੋ 'ਚ ਹੋਇਆ, ਜਿੱਥੇ 2 ਭਿਆਨਕ ਬੰਬ ਬਲਾਸਟ ਹੋਏ ਹਨ, ਜਿਸ ਕਾਰਨ 26 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪਾਕਿ ਨੇ ਖਿੱਚ ਲਈ ਭਾਰਤ ਨਾਲ ਜੰਗ ਦੀ ਤਿਆਰੀ ! ਫ਼ੌਜ ਦੇ ਹਵਾਲੇ ਕਰ'ਤੀਆਂ ਸਾਰੀਆਂ ਟਰੇਨਾਂ ਤੇ ਰੇਲਵੇ ਸਟੇਸ਼ਨ
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਤਵਾਦੀਆਂ ਨੇ ਇਹ ਬਲਾਸਟ 2 ਵਾਹਨਾਂ 'ਚ ਕੀਤੇ ਸਨ, ਜਿਨ੍ਹਾਂ ਦੇ ਆਪਸ 'ਚ ਟਕਰਾਉਣ ਮਗਰੋਂ ਵੱਡਾ ਧਮਾਕਾ ਹੋ ਗਿਆ ਤੇ 26 ਲੋਕਾਂ ਦੀ ਜਾਨ ਚਲੀ ਗਈ। ਜ਼ਿਕਰਯੋਗ ਹੈ ਕਿ ਬੋਰਨੋ ਸੂਬਾ ਲੰਬੇ ਸਮੇਂ ਤੋਂ ਅੱਤਵਾਦ ਨਾਲ ਪ੍ਰਭਾਵਿਤ ਰਿਹਾ ਹੈ ਤੇ ਇੱਥੇ ਬੋਕੋ-ਹਰਾਮ ਵਰਗੇ ਸੰਗਠਨ ਪਿਛਲੇ ਕਈ ਸਾਲਾਂ ਤੋਂ ਤਬਾਹੀ ਮਚਾ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e