ਇਕ ਵਾਰ ਫ਼ਿਰ ਹੋ ਗਿਆ ਧਮਾਕਾ ! 33 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
Sunday, Jul 06, 2025 - 05:44 PM (IST)

ਇੰਟਰਨੈਸ਼ਨਲ ਡੈਸਕ- ਈਰਾਨ ਨਾਲ ਜੰਗਬੰਦੀ ਮਗਰੋਂ ਇਜ਼ਰਾਈਲ ਨੇ ਹੁਣ ਗਾਜ਼ਾ ਪੱਟੀ 'ਤੇ ਆਪਣੇ ਹਮਲੇ ਮੁੜ ਤੇਜ਼ ਕਰ ਦਿੱਤੇ ਹਨ। ਇਸੇ ਦੌਰਾਨ ਇਜ਼ਰਾਈਲ ਨੇ ਗਾਜ਼ਾ 'ਤੇ ਤਾਜ਼ਾ ਹਵਾਈ ਹਮਲਾ ਕਰਦੇ ਹੋਏ 130 ਤੋਂ ਵੱਧ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਭਿਆਨਕ ਹਮਲੇ ਤੇ ਧਮਾਕਿਆਂ ਕਾਰਨ ਕਾਰਨ 33 ਫਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ।
ਇਜ਼ਰਾਈਲ ਦਾ ਇਹ ਵੱਡਾ ਹਮਲਾ ਅਜਿਹੇ ਸਮੇਂ ਹੋਇਆ ਹੈ, ਜਦੋਂ ਚਰਚਾ ਹੈ ਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਜੰਗਬੰਦੀ ਸਬੰਧੀ ਚਰਚਾਵਾਂ ਲਈ ਅਮਰੀਕਾ ਲਈ ਰਵਾਨਾ ਹੋਣ ਵਾਲੇ ਹਨ, ਜਿੱਥੇ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ- ਭਾਰਤ 'ਚ F-35 ਦੀ ਹੋਈ ਐਮਰਜੈਂਸੀ ਲੈਂਡਿੰਗ, 22 ਦਿਨਾਂ ਬਾਅਦ ਜਾਂਚ ਲਈ ਪਹੁੰਚੀ ਟੀਮ
ਰਾਸ਼ਟਰਪਤੀ ਟਰੰਪ ਨੇ ਜੰਗਬੰਦੀ ਦੀ ਗੱਲਬਾਤ ਲਈ ਇਜ਼ਰਾਈਲ ਅੱਗੇ 60 ਦਿਨਾਂ ਦੀ ਜੰਗਬੰਦੀ ਦਾ ਪ੍ਰਸਤਾਵ ਦਿੱਤਾ ਸੀ। ਇਸ ਤੋਂ ਇਲਾਵਾ ਮਨੁੱਖੀ ਸਹਾਇਤਾ ਵਧਾਉਣ ਤੇ ਹਮਾਸ ਵੱਲੋਂ ਬੰਦੀ ਬਣਾਏ ਗਏ ਲੋਕਾਂ ਦੀ ਰਿਹਾਈ ਦੀ ਵੀ ਗੱਲ ਕੀਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ 2 ਸਾਲ ਦੇ ਅੰਦਰ ਜੰਗ ਨੂੰ ਸਥਾਈ ਤੌਰ 'ਤੇ ਖ਼ਤਮ ਕਰਨਾ ਹੈ।
ਜ਼ਿਕਰਯੋਗ ਹੈ ਕਿ ਇਜ਼ਰਾਈਲ ਤੇ ਹਮਾਸ ਵਿਚਾਲੇ ਇਹ ਜੰਗ 7 ਅਕਤੂਬਰ 2023 ਨੂੰ ਸ਼ੁਰੂ ਹੋਈ ਸੀ, ਜਦੋਂ ਹਮਾਸ ਨੇ ਇਜ਼ਰਾਈਲ 'ਤੇ ਹਮਲਾ ਕਰ ਕੇ 1200 ਦੇ ਕਰੀਬ ਇਜ਼ਰਾਈਲੀ ਲੋਕਾਂ ਨੂੰ ਮਾਰ ਕੇ 250 ਤੋਂ ਵੱਧ ਲੋਕਾਂ ਨੂੰ ਬੰਦੀ ਬਣਾ ਲਿਆ ਸੀ। ਇਸ ਹਮਲੇ ਦਾ ਬਦਲਾ ਲੈਣ ਮੈਦਾਨ 'ਚ ਉਤਰੇ ਇਜ਼ਰਾਈਲ ਦੇ ਹਮਲਿਆਂ ਕਾਰਨ ਹੁਣ ਤੱਕ 57 ਹਜ਼ਾਰ ਤੋਂ ਵੱਧ ਫਲਸਤੀਨੀਆਂ ਦੀ ਜਾਨ ਜਾ ਚੁੱਕੀ ਹੈ, ਜਿਨ੍ਹਾਂ 'ਚ ਜ਼ਿਆਦਾਤਰ ਔਰਤਾਂ ਤੇ ਬੱਚੇ ਸ਼ਾਮਲ ਹਨ। ਉਦੋਂ ਤੋਂ ਲੈ ਕੇ ਹੁਣ ਤੱਕ ਇਹ ਜੰਗ ਚੱਲਦੀ ਆ ਰਹੀ ਹੈ ਤੇ ਅਜਿਹੇ ਹਮਲਿਆਂ ਕਾਰਨ ਇਸ ਦਾ ਸੇਕ ਹੋਰ ਜ਼ਿਆਦਾ ਵਧਣ ਦਾ ਡਰ ਪੈਦਾ ਹੋ ਜਾਂਦਾ ਹੈ।
ਇਹ ਵੀ ਪੜ੍ਹੋ- ਸਾਵਧਾਨ ! ਹਾਲੇ ਹੋਰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ 'ਰੈੱਡ ਅਲਰਟ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e