ਚੀਨੀ ਨਾਗਰਿਕਾਂ ''ਤੇ ਹਮਲੇ ਤੋਂ ਬਾਅਦ ਇਕ ਹੋਰ ਚੀਨੀ ਕੰਪਨੀ ਨੇ ਪਾਕਿਸਤਾਨ ''ਚ ਕੰਮਕਾਜ ਕੀਤਾ ਬੰਦ
Thursday, Mar 28, 2024 - 04:28 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿਚ ਇਕ ਪਣ-ਬਿਜਲੀ ਪ੍ਰਾਜੈਕਟ 'ਤੇ ਹੋਏ ਆਤਮਘਾਤੀ ਹਮਲੇ ਵਿਚ 5 ਚੀਨੀ ਨਾਗਰਿਕਾਂ ਦੇ ਮਾਰੇ ਜਾਣ ਦੇ 2 ਦਿਨ ਬਾਅਦ ਇਕ ਚੀਨੀ ਕੰਪਨੀ ਨੇ ਇਸੇ ਅਸ਼ਾਂਤ ਸੂਬੇ ਵਿਚ ਇਕ ਹੋਰ ਪਣ-ਬਿਜਲੀ ਪ੍ਰਾਜੈਕਟ ਦਾ ਨਿਰਮਾਣ ਕੰਮ ਰੋਕ ਦਿੱਤਾ ਹੈ ਅਤੇ ਸੈਂਕੜੇ ਕਾਮਿਆਂ ਨੂੰ ਕੰਮ ਤੋਂ ਹਟਾ ਦਿੱਤਾ ਹੈ। ਵੀਰਵਾਰ ਨੂੰ ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ। ਖੈਬਰ ਪਖਤੂਨਖਵਾ ਦੇ ਬਿਸ਼ਾਮ ਇਲਾਕੇ 'ਚ ਮੰਗਲਵਾਰ ਨੂੰ ਵਿਸਫੋਟਕ ਨਾਲ ਭਰੇ ਵਾਹਨ ਦੇ ਇਕ ਬੱਸ ਨਾਲ ਟਕਰਾਉਣ ਕਾਰਨ ਦਾਸੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ 'ਤੇ ਕੰਮ ਕਰ ਰਹੇ 5 ਚੀਨੀ ਨਾਗਰਿਕਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਸੀ। ਕਿਸੇ ਵੀ ਅੱਤਵਾਦੀ ਸੰਗਠਨ ਨੇ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
'ਡਾਨ' ਅਖ਼ਬਾਰ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਆਪਣੀ ਖ਼ਬਰ 'ਚ ਕਿਹਾ ਹੈ ਕਿ ਚੀਨੀ ਕੰਪਨੀ 'ਪਾਵਰ ਕੰਸਟ੍ਰਕਸ਼ਨ ਕਾਰਪੋਰੇਸ਼ਨ ਆਫ ਚਾਈਨਾ' (ਪੀ. ਸੀ. ਸੀ. ਸੀ.) ਨੇ ਸ਼ਾਂਗਲਾ ਜ਼ਿਲ੍ਹੇ 'ਚ ਆਤਮਘਾਤੀ ਹਮਲੇ 'ਚ ਚੀਨੀ ਨਾਗਰਿਕਾਂ ਦੀ ਮੌਤ ਤੋਂ ਬਾਅਦ ਸੂਬੇ ਦੇ ਸਵਾਬੀ ਜ਼ਿਲ੍ਹੇ 'ਚ ਤਰਬੇਲਾ ਹਾਈਡ੍ਰੋਇਲੈਕਟ੍ਰਿਕ ਐਕਸਪੈਂਸ਼ਨ ਪ੍ਰੋਜੈਕਟ 'ਤੇ ਨਿਰਮਾਣ ਕਾਰਜ ਰੋਕ ਦਿੱਤੇ ਗਏ ਹਨ। ਇੱਥੇ 2,000 ਤੋਂ ਵੱਧ ਮਜ਼ਦੂਰਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ। ਖ਼ਬਰਾਂ ਅਨੁਸਾਰ ਕੰਪਨੀ ਦੇ ਪ੍ਰੋਜੈਕਟ ਮੈਨੇਜਰ ਨੇ ਇੱਕ ਹੁਕਮ ਜਾਰੀ ਕਰਕੇ ਕੰਮ ਮੁਅੱਤਲ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸਾਰੇ ਕਰਮਚਾਰੀਆਂ ਨੂੰ ਅਗਲੇ ਹੁਕਮਾਂ ਤੱਕ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਬਾਲਟੀਮੋਰ ਪੁਲ ਹਾਦਸਾ, ਜਹਾਜ਼ ਦੇ ਭਾਰਤੀ ਅਮਲੇ ਦੀ ਸਿਆਣਪ ਤੋਂ ਪ੍ਰਭਾਵਿਤ ਹੋਏ ਬਾਈਡੇਨ, ਕੀਤੀ ਤਾਰੀਫ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।