ਕੋਲੰਬੀਆ ਮਗਰੋਂ ਹੁਣ ਭੂਚਾਲ ਨਾਲ ਕੰਬ ਗਿਆ ਇਹ ਦੇਸ਼ ! ਸਵੇਰੇ-ਸਵੇਰੇ ਲੱਗੇ ਝਟਕੇ
Thursday, Aug 13, 2026 - 09:45 AM (IST)
ਇੰਟਰਨੈਸ਼ਨਲ ਡੈਸਕ- ਹਾਲੇ ਕੁਝ ਦਿਨ ਪਹਿਲਾਂ ਹੀ ਦੱਖਣੀ ਅਮਰੀਕੀ ਦੇਸ਼ ਕੋਲੰਬੀਆ 'ਚ ਆਏ 7.4 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਸੀ, ਜਿੱਥੇ ਹੁਣ ਤੱਕ 200 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹੁਣ ਮੱਧ ਅਮਰੀਕੀ ਦੇਸ਼ ਐਲ ਸਾਲਵਾਡੋਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 5.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਅਮਰੀਕੀ ਭੂ-ਵਿਗਿਆਨ ਕੇਂਦਰ ਅਨੁਸਾਰ ਇਸ ਭੂਚਾਲ ਦਾ ਕੇਂਦਰ ਚਿਰੀਲਾਗੁਆ ਤੋਂ ਲਗਭਗ 69 ਕਿਲੋਮੀਟਰ ਦੱਖਣ-ਦੱਖਣ-ਪੱਛਮ ਜ਼ਮੀਨ ਤੋਂ 56.8 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਸ ਭੂਚਾਲ ਦੇ ਝਟਕੇ ਐਲ ਸਾਲਵਾਡੋਰ ਤੋਂ ਇਲਾਵਾ ਗੁਆਂਢੀ ਦੇਸ਼ਾਂ ਹੌਂਡੂਰਾਸ ਅਤੇ ਨਿਕਾਰਾਗੁਆ ਦੇ ਕੁਝ ਹਿੱਸਿਆਂ 'ਚ ਵੀ ਮਹਿਸੂਸ ਕੀਤੇ ਗਏ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ।

ਜ਼ਿਕਰਯੋਗ ਹੈ ਕਿ 10 ਅਗਸਤ ਨੂੰ ਕੋਲੰਬੀਆ 'ਚ ਆਏ 7.4 ਤੀਬਰਤਾ ਦੇ ਭੂਚਾਲ ਨੇ ਦੇਸ਼ 'ਚ ਭਾਰੀ ਤਬਾਹੀ ਮਚਾਈ ਹੋਈ ਹੈ। ਉੱਥੇ ਹੁਣ ਤੱਕ 200 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ ਸੈਂਕੜੇ ਹੋਰ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਕਈ ਇਮਾਰਤਾਂ ਵੀ ਭੂਚਾਲ ਕਾਰਨ ਢਹਿ-ਢੇਰੀ ਹੋ ਗਈਆਂ ਹਨ, ਜਿਸ ਕਾਰਨ ਰੈਸਕਿਊ ਕਾਰਜਾਂ 'ਚ ਵੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।
ਇਹ ਵੀ ਪੜ੍ਹੋ- Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
